ਮੁੰਬਈ, 1 ਜੂਨ, ਦੇਸ਼ ਕਲਿਕ ਬਿਊਰੋ :
ਮੁੰਬਈ 'ਚ ਅਦਾਕਾਰ ਸਲਮਾਨ ਖਾਨ 'ਤੇ ਹਮਲੇ ਦੀ ਇਕ ਹੋਰ ਸਾਜ਼ਿਸ਼ ਦਾ ਖੁਲਾਸਾ ਹੋਇਆ ਹੈ। ਨਵੀਂ ਮੁੰਬਈ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਨ੍ਹਾਂ ਨੇ ਮੁੰਬਈ ਦੇ ਪਨਵੇਲ 'ਚ ਸਲਮਾਨ ਦੀ ਕਾਰ 'ਤੇ ਹਮਲਾ ਕਰਨ ਦੀ ਯੋਜਨਾ ਬਣਾਈ ਸੀ। ਇਸ ਦੇ ਲਈ ਪਾਕਿਸਤਾਨੀ ਸਪਲਾਇਰ ਤੋਂ ਹਥਿਆਰ ਮੰਗਵਾਏ ਜਾਣੇ ਸਨ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਧਨੰਜੈ ਉਰਫ ਅਜੈ ਕਸ਼ਯਪ, ਗੌਰਵ ਭਾਟੀਆ ਉਰਫ ਨਾਹਵੀ, ਵਸਪੀ ਖਾਨ ਉਰਫ ਵਸੀਮ ਚਿਕਨਾ ਅਤੇ ਰਿਜ਼ਵਾਨ ਖਾਨ ਉਰਫ ਜਾਵੇਦ ਖਾਨ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ, ਅਨਮੋਲ ਬਿਸ਼ਨੋਈ, ਸੰਪਤ ਨਹਿਰਾ, ਗੋਲਡੀ ਬਰਾੜ ਸਮੇਤ 17 ਤੋਂ ਵੱਧ ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।