ਨਵੀਂ ਦਿੱਲੀ, 5 ਜੂਨ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਬੁੱਧਵਾਰ ਦੁਪਹਿਰ 2 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।ਨਾਲ ਹੀ ਮੰਤਰੀ ਮੰਡਲ ਨੂੰ ਭੰਗ ਕਰਨ ਦੀ ਸਿਫਾਰਿਸ਼ ਵੀ ਕੀਤੀ। ਨਾਲ ਹੀ ਉਨ੍ਹਾਂ ਨੂੰ ਅਤੇ ਮੰਤਰੀ ਪ੍ਰੀਸ਼ਦ ਨੂੰ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਤੱਕ ਅਹੁਦੇ 'ਤੇ ਬਣੇ ਰਹਿਣ ਦੀ ਬੇਨਤੀ ਕੀਤੀ।
ਇਸ ਤੋਂ ਪਹਿਲਾਂ ਸਵੇਰੇ 11.30 ਵਜੇ ਮੋਦੀ ਕੈਬਨਿਟ ਦੀ ਆਖਰੀ ਬੈਠਕ ਹੋਈ ਸੀ।
ਮੀਟਿੰਗ ਵਿੱਚ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਇਸ ਵਿੱਚ ਸਰਕਾਰ ਨੇ ਤੀਜੀ ਵਾਰ ਜਿੱਤ ਲਈ ਧੰਨਵਾਦ ਮਤਾ ਪਾਸ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਭਵਨ ਜਾ ਕੇ ਆਪਣਾ ਅਸਤੀਫਾ ਸੌਂਪ ਦਿੱਤਾ। ਮੋਦੀ ਹੁਣ ਕਾਰਜਕਾਰੀ ਪ੍ਰਧਾਨ ਮੰਤਰੀ ਰਹਿਣਗੇ।