ਨਵੀਂ ਦਿੱਲੀ, 7 ਜੂਨ, ਦੇਸ਼ ਕਲਿਕ ਬਿਊਰੋ :
ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨ.ਡੀ.ਏ.) ਦੀ ਸੰਸਦੀ ਦਲ ਦੀ ਬੈਠਕ ਅੱਜ ਸਵੇਰੇ 11 ਵਜੇ ਸੰਸਦ ਦੇ ਸੈਂਟਰਲ ਹਾਲ 'ਚ ਹੋਵੇਗੀ। ਇਸ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਨਡੀਏ ਦੇ ਸੰਸਦ ਮੈਂਬਰਾਂ ਵਿੱਚ ਮੰਤਰਾਲਿਆਂ ਦੀ ਵੰਡ ਨੂੰ ਲੈ ਕੇ ਵੀ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਨਿਊਜ਼ ਏਜੰਸੀ ਏਐਨਆਈ ਦੇ ਸੂਤਰਾਂ ਦਾ ਕਹਿਣਾ ਹੈ ਕਿ 9 ਤਰੀਕ ਨੂੰ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਉਨ੍ਹਾਂ ਨੂੰ ਬੁੱਧਵਾਰ ਨੂੰ ਹੀ ਐਨਡੀਏ ਦਾ ਨੇਤਾ ਚੁਣ ਲਿਆ ਗਿਆ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ 17ਵੀਂ ਲੋਕ ਸਭਾ ਨੂੰ ਭੰਗ ਕਰ ਦਿੱਤਾ। ਹਾਲਾਂਕਿ, ਨਵੀਂ ਸਰਕਾਰ ਦੇ ਗਠਨ ਤੱਕ ਨਰਿੰਦਰ ਮੋਦੀ ਕਾਰਜਕਾਰੀ ਪ੍ਰਧਾਨ ਮੰਤਰੀ ਹਨ।