ਨਵੀਂ ਦਿੱਲੀ, 8 ਜੂਨ, ਦੇਸ਼ ਕਲਿਕ ਬਿਊਰੋ :
ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਦਿੱਲੀ ਦੇ ਅਸ਼ੋਕ ਹੋਟਲ 'ਚ ਹੋਵੇਗੀ। ਇਸ 'ਚ ਸੋਨੀਆ, ਰਾਹੁਲ, ਪ੍ਰਿਅੰਕਾ ਗਾਂਧੀ ਸਮੇਤ ਕਈ ਵੱਡੇ ਨੇਤਾ ਹਿੱਸਾ ਲੈਣਗੇ।
ਮੀਟਿੰਗ 'ਚ ਚੋਣ ਨਤੀਜਿਆਂ 'ਤੇ ਚਰਚਾ ਕੀਤੀ ਜਾਵੇਗੀ। ਸ਼ਾਮ 5.30 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਕਾਂਗਰਸ ਦੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੀ ਮੀਟਿੰਗ ਹੋਵੇਗੀ। ਖੜਗੇ ਅਸ਼ੋਕ ਹੋਟਲ 'ਚ ਪਾਰਟੀ ਨੇਤਾਵਾਂ ਲਈ ਡਿਨਰ ਦਾ ਆਯੋਜਨ ਵੀ ਕਰਨਗੇ।
ਇਸ ਦੇ ਨਾਲ ਹੀ ਸਮਾਜਵਾਦੀ ਪਾਰਟੀ ਦੀ ਮੀਟਿੰਗ ਵੀ ਹੋਣੀ ਹੈ। ਇਸ ਵਿੱਚ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ ਆਪਣੇ ਨਵੇਂ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ।08:02 AM