ਨਵੀਂ ਦਿੱਲੀ, 9 ਜੂਨ, ਦੇਸ਼ ਕਲਿਕ ਬਿਊਰੋ :
ਨਰਿੰਦਰ ਮੋਦੀ ਅੱਜ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਪ੍ਰੋਗਰਾਮ ਸ਼ਾਮ 7:15 ਵਜੇ ਰਾਸ਼ਟਰਪਤੀ ਭਵਨ 'ਚ ਹੋਵੇਗਾ ਪਰ ਇਸ ਤੋਂ ਪਹਿਲਾਂ ਹੀ ਸੰਭਾਵਿਤ ਮੰਤਰੀ ਮੰਡਲ ਦੀ ਤਸਵੀਰ ਸਪੱਸ਼ਟ ਹੋ ਗਈ ਹੈ। ਸੰਭਾਵਿਤ ਮੰਤਰੀ ਤੇ ਮਹਿਮਾਨ ਪਹੁੰਚਣੇ ਜਾਰੀ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਨਰਿੰਦਰ ਮੋਦੀ ਦੇ ਨਾਲ ਕਰੀਬ 63 ਮੰਤਰੀ ਸਹੁੰ ਚੁੱਕ ਸਕਦੇ ਹਨ।
ਨਰਿੰਦਰ ਮੋਦੀ ਅੱਜ ਐਤਵਾਰ ਸਵੇਰੇ ਰਾਜਘਾਟ ਗਏ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਅਟਲ ਜੀ ਦੀ ਸਮਾਧੀ ਅਤੇ ਰਾਸ਼ਟਰੀ ਯੁੱਧ ਸਮਾਰਕ 'ਤੇ ਗਏ। ਸਵੇਰੇ ਨਰਿੰਦਰ ਮੋਦੀ ਨੇ ਆਪਣੀ ਰਿਹਾਇਸ਼ 'ਤੇ ਸੰਭਾਵਿਤ ਮੰਤਰੀਆਂ ਨਾਲ ਬੈਠਕ ਕੀਤੀ।
ਅਮਿਤ ਸ਼ਾਹ, ਰਾਜਨਾਥ, ਨਿਰਮਲਾ ਅਤੇ ਜੈਸ਼ੰਕਰ ਦੇ ਨਾਲ-ਨਾਲ ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ ਅਤੇ ਕੁਮਾਰਸਵਾਮੀ ਵੀ ਮੋਦੀ ਦੇ ਘਰ ਪਹੁੰਚੇ। ਇਸ ਦੇ ਨਾਲ ਹੀ ਨਿਤਿਨ ਗਡਕਰੀ, ਪੀਯੂਸ਼ ਗੋਇਲ, ਜੋਤੀਰਾਦਿਤਿਆ ਸਿੰਧੀਆ ਅਤੇ ਅਰਜੁਨ ਰਾਮ ਮੇਘਵਾਲ ਵੀ ਨਜ਼ਰ ਆਏ।