ਨਵੀਂ ਦਿੱਲੀ, 10 ਜੂਨ, ਦੇਸ਼ ਕਲਿਕ ਬਿਊਰੋ :
ਨਰਿੰਦਰ ਮੋਦੀ ਨੇ ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ।ਉਨ੍ਹਾਂ ਨਾਲ 71 ਮੰਤਰੀਆਂ ਨੇ ਵੀ ਸਹੁੰ ਚੁੱਕੀ, ਜਿਨ੍ਹਾਂ 'ਚੋਂ 11 ਸਹਿਯੋਗੀ ਦਲਾਂ ਦੇ ਹਨ। ਪਹਿਲੀ ਕੈਬਨਿਟ ਮੀਟਿੰਗ ਅੱਜ ਸੋਮਵਾਰ (10 ਜੂਨ) ਨੂੰ ਸ਼ਾਮ 5 ਵਜੇ ਪ੍ਰਧਾਨ ਮੰਤਰੀ ਆਵਾਸ ਲੋਕ ਕਲਿਆਣ ਮਾਰਗ 'ਤੇ ਹੋਵੇਗੀ ਅਤੇ ਇਸ ਤੋਂ ਬਾਅਦ ਰਾਤ ਦਾ ਭੋਜਨ ਹੋਵੇਗਾ।
ਮੀਟਿੰਗ ਵਿੱਚ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗਾਂ ਦੀ ਵੰਡ ਕੀਤੀ ਜਾ ਸਕਦੀ ਹੈ। ਸਰਕਾਰ ਦੇ ਪਹਿਲੇ 100 ਦਿਨਾਂ ਦੇ ਰੋਡ ਮੈਪ 'ਤੇ ਵੀ ਚਰਚਾ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਦੇ ਵਿਭਾਗਾਂ 'ਚ ਬਦਲਾਅ ਨਹੀਂ ਕੀਤਾ ਜਾਵੇਗਾ। ਪਹਿਲਾਂ ਵਾਂਗ ਸ਼ਾਹ ਗ੍ਰਹਿ ਮੰਤਰੀ ਅਤੇ ਰਾਜਨਾਥ ਰੱਖਿਆ ਮੰਤਰੀ ਬਣੇ ਰਹਿਣਗੇ।
ਗਠਜੋੜ 'ਚ ਸ਼ਾਮਲ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਅਤੇ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਵਿਭਾਗਾਂ 'ਤੇ ਸਾਰਿਆਂ ਦੀ ਨਜ਼ਰ ਹੋਵੇਗੀ। ਇਸ ਤੋਂ ਇਲਾਵਾ ਮੰਤਰੀ ਮੰਡਲ ਵਿੱਚ ਸ਼ਾਮਲ ਸਾਬਕਾ ਮੁੱਖ ਮੰਤਰੀਆਂ ਨੂੰ ਵੀ ਅਹਿਮ ਵਿਭਾਗ ਮਿਲਣ ਦੀ ਉਮੀਦ ਹੈ।