ਸ਼੍ਰੀਨਗਰ, 12 ਜੂਨ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਰਿਆਸੀ 'ਚ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਹਮਲੇ ਦੇ 48 ਘੰਟਿਆਂ ਦੇ ਅੰਦਰ ਹੀ ਮੰਗਲਵਾਰ 11 ਜੂਨ ਨੂੰ ਅੱਤਵਾਦੀਆਂ ਨੇ ਕਠੂਆ ਦੇ ਸੈਦਾ ਸੋਹਲ ਪਿੰਡ 'ਚ ਇਕ ਘਰ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਇਕ ਨਾਗਰਿਕ ਜ਼ਖਮੀ ਹੋ ਗਿਆ।
ਗੋਲੀਬਾਰੀ ਦੀ ਆਵਾਜ਼ ਸੁਣ ਕੇ ਸੁਰੱਖਿਆ ਬਲਾਂ ਨੇ ਪਿੰਡ ਨੂੰ ਘੇਰ ਲਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਕ ਅੱਤਵਾਦੀ ਨੇ ਗ੍ਰਨੇਡ ਸੁੱਟਣ ਦੀ ਕੋਸ਼ਿਸ਼ ਕੀਤੀ। ਮੁਕਾਬਲੇ 'ਚ ਗੋਲੀਬਾਰੀ ਦੌਰਾਨ ਉਹ ਮਾਰਿਆ ਗਿਆ। ਦੋ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਡੋਡਾ 'ਚ ਛਤਰਗਲਾ ਦੱਰੇ 'ਤੇ ਅੱਤਵਾਦੀਆਂ ਨੇ ਪੁਲਸ ਅਤੇ ਰਾਸ਼ਟਰੀ ਰਾਈਫਲਜ਼ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ। ਇਹ ਸਾਰੇ ਅੱਤਵਾਦੀ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਤਲਾਸ਼ੀ ਮੁਹਿੰਮ ਲਈ ਗਏ ਸਨ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ।