ਨਵੀਂ ਦਿੱਲੀ, 17 ਜੂਨ, ਦੇਸ਼ ਕਲਿਕ ਬਿਊਰੋ :
NEET ਪੇਪਰ ਲੀਕ ਮਾਮਲੇ 'ਚ ਪਹਿਲੀ ਵਾਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਬੇਨਿਯਮੀਆਂ ਨੂੰ ਮੰਨਿਆ ਹੈ। ਉਨ੍ਹਾਂ ਕਿਹਾ ਕਿ NEET ਦੇ ਨਤੀਜਿਆਂ ਵਿੱਚ ਕੁਝ ਬੇਨਿਯਮੀਆਂ ਹੋਈਆਂ ਹਨ। ਇਸ ਵਿੱਚ ਸ਼ਾਮਲ ਕਿਸੇ ਵੀ ਸੀਨੀਅਰ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮੰਨਿਆ ਕਿ ਪ੍ਰੀਖਿਆ ਦਾ ਆਯੋਜਨ ਕਰਨ ਵਾਲੀ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵਿੱਚ ਸੁਧਾਰ ਦੀ ਲੋੜ ਹੈ।
ਪ੍ਰਧਾਨ ਨੇ ਕਿਹਾ ਕਿ NEET ਨੂੰ ਲੈ ਕੇ ਦੋ ਤਰ੍ਹਾਂ ਦੀਆਂ ਬੇਨਿਯਮੀਆਂ ਸਾਹਮਣੇ ਆਈਆਂ ਹਨ। ਪਹਿਲੀ- ਸ਼ੁਰੂਆਤੀ ਜਾਣਕਾਰੀ ਸੀ ਕਿ ਕੁਝ ਵਿਦਿਆਰਥੀਆਂ ਨੂੰ ਸਮਾਂ ਘੱਟ ਹੋਣ ਕਾਰਨ ਗ੍ਰੇਸ ਨੰਬਰ ਦਿੱਤੇ ਗਏ ਸਨ। ਦੂਜਾ- ਦੋ ਥਾਵਾਂ 'ਤੇ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਹਨ। ਮੈਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਰਕਾਰ ਨੇ ਵੀ ਇਸ ਨੂੰ ਗੰਭੀਰਤਾ ਨਾਲ ਲਿਆ ਹੈ।