ਨਵੀਂ ਦਿੱਲੀ, 18 ਜੂਨ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮੀ ਯਾਨੀ 18 ਜੂਨ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨਗੇ।ਪ੍ਰਧਾਨ ਮੰਤਰੀ ਮੋਦੀ ਆਪਣੇ ਸੰਸਦੀ ਖੇਤਰ ਵਾਰਾਣਸੀ ਤੋਂ ਦੇਸ਼ ਦੇ 9.3 ਕਰੋੜ ਕਿਸਾਨਾਂ ਨੂੰ 2,000 ਰੁਪਏ ਦੀਆਂ ਕਿਸ਼ਤਾਂ ਟਰਾਂਸਫਰ ਕਰਨਗੇ। ਇਸ ਵਿੱਚ 20 ਹਜ਼ਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ।
ਇਸ ਤੋਂ ਪਹਿਲਾਂ 28 ਫਰਵਰੀ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 16ਵੀਂ ਕਿਸ਼ਤ ਜਾਰੀ ਕੀਤੀ ਗਈ ਸੀ। ਇਸ ਵਿੱਚ ਕਿਸਾਨਾਂ ਨੂੰ 21 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਟਰਾਂਸਫਰ ਕੀਤਾ ਗਿਆ। ਇਸ ਸਕੀਮ ਤਹਿਤ ਸਰਕਾਰ ਹਰ ਸਾਲ ਕਿਸਾਨਾਂ ਦੇ ਖਾਤਿਆਂ ਵਿੱਚ 2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ 6000 ਰੁਪਏ ਟਰਾਂਸਫਰ ਕਰਦੀ ਹੈ।