Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਸਿਹਤ ਵਿਭਾਗ ਵੱਲੋਂ ਖੁਈਖੇੜਾ ਵਿੱਚ ਕੱਢੀ ਗਈ ਮਲੇਰੀਆ ਜਾਗਰੂਕਤਾ ਰੈਲੀ

Updated on Tuesday, June 18, 2024 15:07 PM IST

ਫਾਜ਼ਿਲਕਾ, 18 ਜੂਨ, ਦੇਸ਼ ਕਲਿੱਕ ਬਿਓਰੋ

ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਖੂਈਖੇੜਾ ਡਾ: ਵਿਕਾਸ ਗਾਂਧੀ ਦੀ ਅਗਵਾਈ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਫ਼ਸਰ ਡਾ: ਸੁਨੀਤਾ ਦੀ ਦੇਖ-ਰੇਖ ਹੇਠ ਸੀਐਚਸੀ ਖੂਈਖੇੜਾ ਵਿਖੇ ਮਲੇਰੀਆ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ।

ਇਸ ਮੌਕੇ ਡਾ: ਗੋਰੀ ਸ਼ੰਕਰ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਬਲਾਕ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਮਲੇਰੀਆ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਦੇ ਲਈ ਵੱਖ-ਵੱਖ ਸਬ-ਸੈਂਟਰਾਂ 'ਤੇ ਰੋਜ਼ਾਨਾ ਸਿਹਤ ਸਟਾਫ਼ ਅਤੇ ਹੋਰ ਲੋਕਾਂ ਨੂੰ ਮਲੇਰੀਆ ਬੁਖਾਰ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਬੁਖਾਰ ਤੋਂ ਬਚਣ ਲਈ ਆਪਣੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਭਾਂਡਿਆਂ ਵਿੱਚ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿੱਤਾ ਜਾਵੇ ਕਿਉਂਕਿ ਮਲੇਰੀਆ ਦਾ ਮੱਛਰ ਗੰਦੇ ਪਾਣੀ ਵਿੱਚ ਪਲਦਾ ਹੈ ਅਤੇ ਸ਼ਾਮ ਅਤੇ ਰਾਤ ਨੂੰ ਕੱਟਦਾ ਹੈ। ਇਸ ਤੋਂ ਇਲਾਵਾ ਘਰਾਂ ਵਿੱਚ ਰੱਖੇ ਕੂਲਰਾਂ, ਗਮਲਿਆਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰੋ ਅਤੇ ਨਾਲੀਆਂ ਅਤੇ ਗਲੀਆਂ ਵਿੱਚ ਗੰਦਾ ਪਾਣੀ ਖੜ੍ਹਾ ਨਾ ਹੋਣ ਦਿਓ। ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਮਲੇਰੀਆ ਤੋਂ ਬਚ ਸਕਦੇ ਹਾਂ।

ਸਿਹਤ ਸੁਪਰਵਾਈਜ਼ਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਮਲੇਰੀਆ ਬੁਖਾਰ ਸਬੰਧੀ ਜਾਗਰੂਕ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਅੱਖਾਂ ਦੇ ਪਿੱਛੇ ਤੇਜ਼ ਸਿਰ ਦਰਦ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਆਪਣੀ ਜਾਂਚ ਕਰਵਾਉਣ। ਇਸ ਮੌਕੇ ਬੀਈਈ ਸੁਸ਼ੀਲ ਕੁਮਾਰ ਵੀ ਮੌਜੂਦ ਸਨ। 

ਵੀਡੀਓ

ਹੋਰ
Have something to say? Post your comment
X