Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੰਡੀਗੜ੍ਹ

More News

ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

Updated on Wednesday, June 19, 2024 15:15 PM IST

ਸੀ.ਐਮ.ਦੀ ਯੋਗਸ਼ਾਲਾ ਦਾ ਜ਼ਿਲ੍ਹਾ ਨਿਵਾਸੀ ਲੈ ਰਹੇ ਨੇ ਭਰਪੂਰ ਲਾਹਾ

ਯੋਗਾ ਰਾਹੀਂ ਲੰਮੇ ਸਮੇਂ ਤੋਂ ਚਲ ਰਹੀਆਂ ਬਿਮਾਰੀਆਂ ਤੋਂ ਲੋਕਾਂ ਨੇ ਪਾਇਆ ਛੁਟਕਾਰਾ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ ਐਮ ਦੀ ਯੋਗਸ਼ਾਲਾ ਪੂਰੀ ਤਰਾਂ ਮੁਫ਼ਤ

ਐੱਸ.ਏ.ਐੱਸ. ਨਗਰ, 19 ਜੂਨ: ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸਰੀਰ ਨੂੰ ਨਿਰੋਗ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਵਿੱਚ ਵੱਡੀ ਉਮਰ ਦੇ ਲੋਕਾਂ ਤੋਂ ਇਲਾਵਾ ਸਕੂਲਾਂ-ਕਾਲਜਾਂ ਵਿੱਚ ਛੁੱਟੀਆਂ ਹੋਣ ਕਾਰਨ ਵਿਦਿਆਰਥੀਆਂ ਵੱਲੋਂ ਵੀ ਭਾਗ ਲਿਆ ਜਾ ਰਿਹਾ ਹੈ। ਸੀ.ਐਮ. ਦੀ ਯੋਗਸ਼ਾਲਾ ਵਿੱਚ ਲੋਕਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ ਅਤੇ ਲੋਕ ਪੁਰਾਣੀਆਂ ਅਤੇ ਆਮ ਬਿਮਾਰੀਆਂ ਤੋਂ ਛੁਟਕਾਰਾ ਪਾ ਰਹੇ ਹਨ। ਇੰਨ੍ਹਾਂ ਕੈਂਪਾਂ ਦੌਰਾਨ ਯੋਗਾ ਅਧਿਆਪਕਾਂ ਵੱਲੋਂ ਲੋਕਾਂ ਨੂੰ ਯੋਗਾ ਦੇ ਲਾਭ ਦੱਸਦੇ ਹੋਏ ਸਿਹਤਮੰਦ ਜਿੰਦਗੀ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਕਲਾਸਾਂ ਐੱਸ.ਏ.ਐੱਸ. ਨਗਰ ਜ਼ਿਲੇ ਵਿੱਚ 240 ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਹਨ, ਜੋ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਲਾਭ ਲੈ ਰਹੇ ਹਨ। ਯੋਗਾ ਸੈਸ਼ਨ ਸਵੇਰੇ 5:00 ਵਜੇ ਤੋਂ ਸ਼ੁਰੂ ਹੁੰਦੇ ਹਨ ਅਤੇ ਸ਼ਾਮ 8:15 ਵਜੇ ਤੱਕ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ।
ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਇਸ ਸਕੀਮ ਦਾ ਲੋਕਾਂ ਨੂੰ ਕਾਫੀ ਫਾਇਦਾ ਮਿਲ ਰਿਹਾ ਹੈ। ਯੋਗਾ ਅਧਿਆਪਕ ਯੋਗਾ ਦੇ ਕਈ ਆਸਨ ਜਿਵੇਂ ਕਿ ਆਸਣ, ਪ੍ਰਾਣਾਯਾਮ ਅਤੇ ਧਿਆਨ ਆਦਿ ਰਾਹੀਂ ਬਿਨਾਂ ਦਵਾਈ ਦੇ ਸਰੀਰ ਨੂੰ ਚੁਸਤ ਅਤੇ ਰੋਗ ਮੁਕਤ ਰੱਖਣ ਲਈ ਵਡਮੁੱਲਾ ਯੋਗਦਾਨ ਪਾ ਰਹੇ ਹਨ। ਕੋਈ ਵੀ ਵਿਅਕਤੀ ਇਨ੍ਹਾਂ ਕਲਾਸਾਂ ਵਿੱਚ ਆ ਕੇ ਯੋਗਾ ਦਾ ਮੁਫਤ ਵਿੱਚ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆਂ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ/ਸੁਨੇਹਾ ਭੇਜ ਸਕਦਾ ਹੈ। ਯੋਗਾ ਸੈਸ਼ਨਾਂ ਵਿੱਚ ਭਾਗ ਲੈਣ ਲਈ ਆਉਣ ਵਾਲੇ ਪ੍ਰਤੀਭਾਗੀਆਂ ਦਾ ਮਾਰਗਦਰਸ਼ਨ ਕਰਨ ਲਈ ਜ਼ਿਲ੍ਹੇ ਵਿੱਚ 45 ਯੋਗਾ ਕੋਚ ਉਪਲਬਧ ਹਨ।
ਲੋਕ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰ ਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਮੋਹਾਲੀ ਵਿੱਚ ਟ੍ਰੇਨਿੰਗ ਦੇ ਰਹੀ ਯੋਗਾ ਅਧਿਆਪਕਾ ਸ਼ੁਭਾਂਗੀ ਨੇ ਦੱਸਿਆ ਕਿ ਲੋਕਾਂ ਵਿੱਚ ਯੋਗਾ ਪ੍ਰਤੀ ਬਹੁਤ ਦਿਲਚਸਪੀ ਪਾਈ ਜਾ ਰਹੀ ਹੈ ਅਤੇ ਉਹ ਖੁਦ ਫ਼ੇਸ 3 ਬੀ 1, ਫ਼ੇਸ 5 ਅਤੇ 10 ਵਿਖੇ ਯੋਗਾ ਕਲਾਸਾਂ ਲਾ ਕੇ ਟ੍ਰੇਨਿੰਗ ਦੇ ਰਹੀ ਹੈ।

ਵੀਡੀਓ

ਹੋਰ
Have something to say? Post your comment
ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

: ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

X