ਨਵੀਂ ਦਿੱਲੀ: 20 ਜੂਨ, ਦੇਸ਼ ਕਲਿੱਕ ਬਿਓਰੋ
ਕੇਂਦਰ ਸਰਕਾਰ ਨੇ ਸਾਉਣੀ ਦੀਆਂ 14 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧਾ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇਹ ਫੈਸਲਾ ਲਿਆ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਝੋਨੇ ਦਾ ਨਵਾਂ ਘੱਟੋ-ਘੱਟ ਸਮਰਥਨ ਮੁੱਲ 2,300 ਰੁਪਏ ਤੈਅ ਕੀਤਾ ਗਿਆ ਹੈ, ਜੋ ਕਿ ਪਿਛਲੇ ਘੱਟੋ-ਘੱਟ ਸਮਰਥਨ ਮੁੱਲ ਨਾਲੋਂ 117 ਰੁਪਏ ਵੱਧ ਹੈ ਅਤੇ ਕਪਾਹ ਦਾ ਨਵਾਂ ਘੱਟੋ-ਘੱਟ ਸਮਰਥਨ ਮੁੱਲ 7,121 ਰੁਪਏ ਤੈਅ ਕੀਤਾ ਗਿਆ ਹੈ। ਇਸ ਦੀ ਦੂਜੀ ਕਿਸਮ ਦਾ ਨਵਾਂ ਐਮਐਸਪੀ 7,521 ਰੁਪਏ ਕਰ ਦਿੱਤਾ ਗਿਆ ਹੈ, ਜੋ ਪਹਿਲਾਂ ਨਾਲੋਂ 501 ਰੁਪਏ ਵੱਧ ਹੈ। ਵੈਸ਼ਨਵ ਨੇ ਕਿਹਾ ਕਿ ਦੇਸ਼ ਵਿੱਚ 2 ਲੱਖ ਨਵੇਂ ਵੇਅਰਹਾਊਸ ਵੀ ਬਣਾਏ ਜਾਣਗੇ।
ਨਵੀਂ MSP ਨਾਲ ਸਰਕਾਰ 'ਤੇ 2 ਲੱਖ ਕਰੋੜ ਰੁਪਏ ਦਾ ਬੋਝ ਪਵੇਗਾ। ਇਹ ਪਿਛਲੇ ਫਸਲੀ ਸੀਜ਼ਨ ਨਾਲੋਂ 35 ਹਜ਼ਾਰ ਕਰੋੜ ਰੁਪਏ ਵੱਧ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਫਸਲ ਦੀ ਲਾਗਤ ਦਾ ਘੱਟੋ-ਘੱਟ 1.5 ਗੁਣਾ ਹੋਣਾ ਚਾਹੀਦਾ ਹੈ। ਤੁੜ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਦਾ ਵਾਧਾ
ਕੇਂਦਰੀ ਮੰਤਰੀ ਮੰਡਲ ਨੇ ਮੱਕੀ ਅਤੇ ਦਾਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਤੁਆਰ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 550 ਰੁਪਏ ਪ੍ਰਤੀ ਕੁਇੰਟਲ ਅਤੇ ਉੜਦ ਦੀ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 450 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਤੋਂ ਬਾਅਦ ਹੁਣ ਤੁਆਰ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 7550 ਰੁਪਏ ਪ੍ਰਤੀ ਕੁਇੰਟਲ ਅਤੇ ਉੜਦ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 7400 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸ ਦੇ ਨਾਲ ਹੀ ਮੱਕੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 135 ਰੁਪਏ ਪ੍ਰਤੀ ਕੁਇੰਟਲ ਅਤੇ ਮੂੰਗੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 124 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।