ਕੁਵੈਤ ਸਿਟੀ, 20 ਜੂਨ, ਦੇਸ਼ ਕਲਿਕ ਬਿਊਰੋ :
ਕੁਵੈਤ ਵਿੱਚ ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਦੇ ਸਬੰਧ ਵਿੱਚ ਅਧਿਕਾਰੀਆਂ ਨੇ 3 ਭਾਰਤੀਆਂ, 4 ਮਿਸਰੀਆਂ ਅਤੇ 1 ਕੁਵੈਤੀ ਨੂੰ ਗ੍ਰਿਫਤਾਰ ਕੀਤਾ ਹੈ।ਜ਼ਿਕਰਯੋਗ ਹੈ ਕਿ 12 ਜੂਨ ਨੂੰ 6 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਕੁੱਲ 50 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ 45 ਭਾਰਤੀ ਸਨ।
ਇਸ ਇਮਾਰਤ ਵਿੱਚ 196 ਮਜ਼ਦੂਰ ਰਹਿੰਦੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤੀ ਸਨ। ਅਰਬ ਟਾਈਮਜ਼ ਦੀ ਰਿਪੋਰਟ ਮੁਤਾਬਕ ਗ੍ਰਿਫਤਾਰ ਕੀਤੇ ਗਏ 8 ਲੋਕਾਂ ਨੂੰ 2 ਹਫਤਿਆਂ ਲਈ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਹੈ। ਉਨ੍ਹਾਂ ਖ਼ਿਲਾਫ਼ ਅਣਗਹਿਲੀ ਤੇ ਕਤਲ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।
ਕੁਵੈਤ ਦੇ ਅਮੀਰ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਨੇ ਬੁੱਧਵਾਰ ਨੂੰ ਐਲਾਨ ਕੀਤਾ ਸੀ ਕਿ ਪੀੜਤ ਪਰਿਵਾਰਾਂ ਨੂੰ 12.5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।