ਨਵੀਂ ਦਿੱਲੀ, 21 ਜੂਨ, ਦੇਸ਼ ਕਲਿਕ ਬਿਊਰੋ :
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ ਸ਼ੁੱਕਰਵਾਰ ਨੂੰ ਦੋ ਦਿਨਾਂ ਭਾਰਤ ਦੌਰੇ 'ਤੇ ਆ ਰਹੀ ਹੈ। ਦੇਸ਼ 'ਚ ਤੀਜੀ ਵਾਰ ਮੋਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਦੇਸ਼ ਦੇ ਮੁਖੀ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ।
ਪ੍ਰਧਾਨ ਮੰਤਰੀ ਮੋਦੀ ਦੇ ਸੱਦੇ 'ਤੇ ਸ਼ੇਖ ਹਸੀਨਾ 15 ਦਿਨਾਂ ਦੇ ਅੰਦਰ ਦੂਜੀ ਵਾਰ ਭਾਰਤ ਦਾ ਦੌਰਾ ਕਰ ਰਹੀ ਹੈ। ਇਸ ਤੋਂ ਪਹਿਲਾਂ, ਉਹ ਉਨ੍ਹਾਂ ਕੁਝ ਨੇਤਾਵਾਂ ਵਿੱਚ ਸ਼ਾਮਲ ਸੀ, ਜਿਨ੍ਹਾਂ ਨੂੰ ਨਵੇਂ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਵਿੱਚ ਸੱਦਾ ਦਿੱਤਾ ਗਿਆ ਸੀ। ਭਾਰਤ ਦੀ 'ਨੇਬਰ ਫਸਟ' ਨੀਤੀ ਤਹਿਤ ਬੰਗਲਾਦੇਸ਼ ਇੱਕ ਮਹੱਤਵਪੂਰਨ ਭਾਈਵਾਲ ਹੈ।