ਚੰਡੀਗੜ੍ਹ, 22 ਜੂਨ, ਦੇਸ਼ ਕਲਿਕ ਬਿਊਰੋ :
ਬੀਤੀ ਦੇਰ ਰਾਤ ਹਰਿਆਣਾ ਦੇ ਗੁਰੂਗ੍ਰਾਮ ਦੇ ਦੌਲਤਾਬਾਦ ਇੰਡਸਟਰੀਅਲ ਏਰੀਆ ਵਿੱਚ ਇੱਕ ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ। ਇਸ ਨਾਲ ਪੂਰਾ ਇਲਾਕਾ ਹਿੱਲ ਗਿਆ। ਇਸ ਭਿਆਨਕ ਅੱਗ ਕਾਰਨ ਛੇ ਵਿਅਕਤੀ ਝੁਲਸ ਗਏ। ਇਸ ਦੇ ਨਾਲ ਹੀ ਕੰਪਨੀ 'ਚ ਤਾਇਨਾਤ ਸੁਰੱਖਿਆ ਗਾਰਡ ਸਮੇਤ 4 ਲੋਕਾਂ ਦੀ ਮੌਤ ਹੋ ਗਈ।
ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਧਮਾਕੇ ਤੋਂ ਬਾਅਦ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।ਫੈਕਟਰੀ 'ਚ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਘਰ ਵੀ ਹਿੱਲ ਗਏ।
ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਡੀਸੀਪੀ ਕਰਨ ਗੋਇਲ ਮੁਤਾਬਕ 6 ਲੋਕ ਜ਼ਖਮੀ ਹਨ। ਇਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਹੈ। ਇਕ ਵਿਅਕਤੀ ਦੀ ਭਾਲ ਅਜੇ ਜਾਰੀ ਹੈ। ਬਚਾਅ ਕਾਰਜ ਲਗਾਤਾਰ ਜਾਰੀ ਹੈ। ਕੰਪਨੀ ਦਾ ਮਾਲਕ ਹਿਰਾਸਤ ਵਿੱਚ ਹੈ। ਜੇਕਰ ਕੋਈ ਅਣਗਹਿਲੀ ਪਾਈ ਗਈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।12:30 PM