ਜਲੰਧਰ, 23 ਜੂਨ, ਦੇਸ਼ ਕਲਿਕ ਬਿਊਰੋ :
ਜਲੰਧਰ ਪੱਛਮੀ ਹਲਕੇ 'ਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚਣਗੇ। ਜਲੰਧਰ ਵਿੱਚ ਉਹ ਚੋਣ ਰਣਨੀਤੀ ਸਬੰਧੀ ਜ਼ਿਲ੍ਹੇ ਦੇ ਵਰਕਰਾਂ ਤੇ ਆਗੂਆਂ ਨਾਲ ਅਹਿਮ ਮੀਟਿੰਗ ਕਰਨਗੇ।
ਸੀਐਮ ਭਗਵੰਤ ਸਿੰਘ ਮਾਨ ਦੀ ਇਹ ਮੀਟਿੰਗ ਦੁਪਹਿਰ ਡੇਢ ਵਜੇ ਸ਼ੁਰੂ ਹੋਵੇਗੀ।ਜ਼ਿਕਰਯੋਗ ਹੈ ਕਿ ਪੱਛਮੀ ਹਲਕੇ 'ਚ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋਣੀ ਹੈ।ਇਸ ਮੀਟਿੰਗ 'ਚ ਇਸ ਗੱਲ 'ਤੇ ਵੀ ਚਰਚਾ ਕੀਤੀ ਜਾਵੇਗੀ ਕਿ ਕਿਹੜੇ-ਕਿਹੜੇ ਮੁੱਦਿਆਂ 'ਤੇ ਨੇਤਾ ਲੋਕਾਂ 'ਚ ਜਾਣਗੇ, ਤਾਂ ਜੋ ਲੋਕ ਸਿਰਫ ਆਦਮੀ ਪਾਰਟੀ ਨੂੰ ਵੋਟ ਪਾਉਣ।