ਜਲੰਧਰ, 23 ਜੂਨ, ਦੇਸ਼ ਕਲਿਕ ਬਿਊਰੋ :
ਜਲੰਧਰ 'ਚ ਭਾਰਤੀ ਜਨਤਾ ਪਾਰਟੀ ਦੇ ਕਈ ਆਗੂਆਂ ਨੇ ਅੱਜ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਅਤੇ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ। ਸੰਸਦ ਮੈਂਬਰ ਚੰਨੀ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਸਾਰੇ ਆਗੂ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਨ, ਜਿਨ੍ਹਾਂ ਨੇ ਭਾਜਪਾ ਵਿੱਚ ਅਹੁਦੇ ਸੰਭਾਲੇ ਹੋਏ ਸਨ।
ਜਿਕਰਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਏ ਸਾਰੇ ਆਗੂ ਪਹਿਲਾਂ ‘ਆਪ’ ਵਿੱਚ ਸਨ, ਪਿਛਲੇ ਸਾਲ ਉਹ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪਰ ਹੁਣ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸਾਬਕਾ ਸੀਐਮ ਅਤੇ ਜਲੰਧਰ ਤੋਂ ਐਮਪੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ‘ਤੇ ਸਿਆਸੀ ਹਮਲੇ ਬੋਲੇ।