ਮੋਰਿੰਡਾ 23 ਫਰਵਰੀ ( ਭਟੋਆ )
ਸਭ ਕਿਛੁ ਤੇਰਾ ਵੈਲਫੇਅਰ ਸੋਸਾਇਟੀ ਮੋਰਿੰਡਾ ਵੱਲੋਂ ਡੇਰਾ ਕਾਰ ਸੇਵਾ ਮੋਰਿੰਡਾ ਅਤੇ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਵਿਸ਼ਾਲ ਗੁਰਮਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੇ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਭਾਈ ਹਰਦੀਪ ਸਿੰਘ ਆਨੰਦ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ ਕਰਵਾਏ ਗਏ ਗੁਰਮਿਤ ਸਮਾਗਮ ਦੌਰਾਨ ਭਾਈ ਬਲਜਿੰਦਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਭਾਈ ਸੁਖਜਿੰਦਰ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਅਤੇ ਭਾਈ ਅਮਰਜੀਤ ਸਿੰਘ ਜੀ ਚੰਡੀਗੜ੍ਹ ਵਾਲਿਆਂ ਵੱਲੋਂ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੀਵਨ ਸਬੰਧੀ ਜਾਣੂ ਕਰਵਾਇਆ ਗਿਆ।। ਅਤੇ ਸੰਗਤਾਂਂ ਨੂੰ ਸ੍ਰੀ ਗੁਰੂ ਹਰਿ ਰਾਇ ਜੀ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ । ਇਸ ਮੌਕੇ ਆਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਸਿੰਘ ਰਾਜੂ, ਜਗਨਦੀਪ ਸਿੰਘ ਅਨੰਦ, ਮੈਨੇਜਰ ਦਵਿੰਦਰ ਸਿੰਘ ,ਪ੍ਰਿਤਪਾਲ ਸਿੰਘ ਖਾਲਸਾ ,ਅਮਰੀਕ ਸਿੰਘ ਗੁਰਬਚਨ ਸਿੰਘ ਰੀਹਲ, ਸਰਪੰਚ ਬਲਜਿੰਦਰ ਸਿੰਘ, ਸੇਵਾਦਾਰ ਸੰਤ ਸਿੰਘ, ਸੇਵਾਦਾਰ ਭੋਲਾ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਇਸ ਸਮਾਗਮ ਦੌਰਾਨ ਹਾਜ਼ਰੀ ਲਗਾਈ ਗਈ।