ਨਵੀਂ ਦਿੱਲੀ, 24 ਜੂਨ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਅੱਜ ਹਾਈਕੋਰਟ 'ਚ ਸੁਣਵਾਈ ਹੋ ਸਕਦੀ ਹੈ। ਇਸ ਤੋਂ ਪਹਿਲਾਂ 21 ਜੂਨ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ ਸੀ। ਵੈਕੇਸ਼ਨ ਬੈਂਚ ਨੇ ਈਡੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਫੈਸਲਾ ਸੁਣਾਏ ਜਾਣ ਤੱਕ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਸੀ ਕਿ ਅਸੀਂ 24-25 ਜੂਨ ਤੱਕ ਫੈਸਲਾ ਦੇਵਾਂਗੇ। ਉਦੋਂ ਤੱਕ ਜ਼ਮਾਨਤ 'ਤੇ ਰੋਕ ਰਹੇਗੀ।
20 ਜੂਨ ਨੂੰ ਰਾਤ 8 ਵਜੇ ਰਾਊਜ਼ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਜੱਜ ਜਸਟਿਸ ਬਿੰਦੂ ਦੀ ਬੈਂਚ ਨੇ ਕਿਹਾ ਸੀ ਕਿ ਈਡੀ ਕੋਲ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੋਈ ਸਿੱਧਾ ਸਬੂਤ ਨਹੀਂ ਹੈ। ਅਦਾਲਤ ਨੇ ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਜ਼ਮਾਨਤ ਬਾਂਡ 'ਤੇ ਜ਼ਮਾਨਤ ਦੇ ਦਿੱਤੀ ਸੀ।