ਚੰਡੀਗੜ੍ਹ, 24 ਜੂਨ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਹਿਸਾਰ 'ਚ ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਦੀ ਅੱਜ ਸੋਮਵਾਰ ਸਵੇਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵਾਂ ਦੀਆਂ ਲਾਸ਼ਾਂ ਹਾਂਸੀ ਦੇ ਲਾਲਾ ਹੁਕਮ ਚੰਦ ਜੈਨ ਪਾਰਕ ਵਿੱਚ ਪਈਆਂ ਮਿਲੀਆਂ। ਦੋਵੇਂ ਸਵੇਰੇ ਪਾਰਕ ਵਿੱਚ ਬੈਠੇ ਸਨ।ਕਰੀਬ 9.30 ਵਜੇ ਬਾਈਕ 'ਤੇ ਆਏ ਦੋ ਬਦਮਾਸ਼ਾਂ ਨੇ 7 ਰਾਊਂਡ ਫਾਇਰ ਕੀਤੇ। ਜਿਸ 'ਚ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।
ਮ੍ਰਿਤਕਾਂ ਦੀ ਪਛਾਣ ਨਾਰਨੌਂਦ ਦੇ ਪਿੰਡ ਬਡਾਲਾ ਦੇ ਰਹਿਣ ਵਾਲੇ ਤੇਜਵੀਰ ਅਤੇ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਰਹਿਣ ਵਾਲੀ ਮੀਨਾ ਵਜੋਂ ਹੋਈ ਹੈ। ਦੋਵਾਂ ਦਾ ਵਿਆਹ 2 ਮਹੀਨੇ ਪਹਿਲਾਂ ਹੀ ਹੋਇਆ ਸੀ। ਤੇਜਵੀਰ ਨੋਇਡਾ ਵਿੱਚ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ।