ਨਵੀਂ ਦਿੱਲੀ, 24 ਜੂਨ, ਦੇਸ਼ ਕਲਿਕ ਬਿਊਰੋ :
18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਸਦਨ ਵਿੱਚ ਰਾਸ਼ਟਰੀ ਗੀਤ ਗਾਇਆ ਗਿਆ, ਉਪਰੰਤ ਪਿਛਲੇ ਸਦਨ ਦੇ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਪੀਐਮ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਮੋਦੀ ਤੋਂ ਬਾਅਦ ਉਨ੍ਹਾਂ ਦੀ ਕੈਬਨਿਟ ਦੇ ਲੋਕ ਸਭਾ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਸਹੁੰ ਚੁੱਕਣ ਲਈ ਜਦੋਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਨਾਂ ਲਿਆ ਗਿਆ ਤਾਂ ਵਿਰੋਧੀ ਧਿਰ ਨੇ NEET-NEET, ਸ਼ੇਮ-ਸ਼ੇਮ ਕਹਿਣਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਨੇ NEET ਪੇਪਰ ਧਾਂਦਲੀ ਮਾਮਲੇ 'ਚ ਉਨ੍ਹਾਂ ਦੇ ਅਸਤੀਫੇ ਦੀ ਮੰਗ ਵੀ ਕੀਤੀ ਹੈ।
ਨਵੇਂ ਸੰਸਦ ਮੈਂਬਰ ਅੱਜ ਅਤੇ ਭਲਕੇ ਸੰਸਦ ਵਿੱਚ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਭਰਤਹਰੀ ਮਹਿਤਾਬ ਨੂੰ ਅੱਜ ਸੋਮਵਾਰ ਸਵੇਰੇ 10 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁਕਾਈ।