ਨਵੀਂ ਦਿੱਲੀ, 24 ਜੂਨ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ 26 ਜੂਨ ਤੱਕ ਟਾਲ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਦਿੱਲੀ ਹਾਈ ਕੋਰਟ ਨੇ ਅਜੇ ਆਪਣਾ ਫੈਸਲਾ ਨਹੀਂ ਦਿੱਤਾ ਹੈ, ਇਸ ਲਈ ਉਸ ਤੋਂ ਪਹਿਲਾਂ ਕੋਈ ਹੁਕਮ ਦੇਣਾ ਸਹੀ ਨਹੀਂ ਹੋਵੇਗਾ। ਥੋੜਾ ਇੰਤਜ਼ਾਰ ਕਰੋ।
ਹੇਠਲੀ ਅਦਾਲਤ ਵੱਲੋਂ ਜ਼ਮਾਨਤ ਮਿਲਣ ਦੇ ਬਾਵਜੂਦ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ। ਕਿਉਂਕਿ ਈਡੀ ਨੇ ਦਿੱਲੀ ਹਾਈ ਕੋਰਟ ਵਿੱਚ ਉਨ੍ਹਾਂ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ ਅਤੇ ਸਟੇਅ ਦੀ ਮੰਗ ਕੀਤੀ ਸੀ। 21 ਜੂਨ ਨੂੰ ਦਿੱਲੀ ਹਾਈਕੋਰਟ ਦੇ ਵੈਕੇਸ਼ਨ ਬੈਂਚ ਨੇ ਈਡੀ ਦੀ ਪਟੀਸ਼ਨ 'ਤੇ ਫੈਸਲਾ ਆਉਣ ਤੱਕ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਸੀ।