ਦਿੱਲੀ, 25 ਜੂਨ, ਦੇਸ਼ ਕਲਿੱਕ ਬਿਓਰੋ :
ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ।ਪਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਹੁਕਮ ਦੇ ਖਿਲਾਫ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਜਿੱਥੇ ਕੇਜਰੀਵਾਲ ਦੀ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਗਈ।
ਬੀਬੀਸੀ ਦੀ ਰਿਪੋਰਟ ਮੁਤਾਬਕ ਹਾਈ ਕੋਰਟ ਮੰਗਲਵਾਰ ਦੁਪਹਿਰ 2.30 ਵਜੇ ਆਪਣਾ ਫੈਸਲਾ ਸੁਣਾਏਗੀ।
ਜਸਟਿਸ ਸੁਧੀਰ ਕੁਮਾਰ ਜੈਨ ਦੀ ਛੁੱਟੀ ਵਾਲੇ ਬੈਂਚ ਨੇ ਈਡੀ ਦੀ ਪਟੀਸ਼ਨ 'ਤੇ 2 ਜੂਨ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਲਾਂਕਿ ਅਦਾਲਤ ਨੇ ਹੁਕਮ ਆਉਣ ਤੱਕ ਜ਼ਮਾਨਤ 'ਤੇ ਵੀ ਰੋਕ ਲਗਾ ਦਿੱਤੀ ਸੀ।
ਅਰਵਿੰਦ ਕੇਜਰੀਵਾਲ ਨੇ ਇਸ ਪਾਬੰਦੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਪਰ ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਇਸ ਮਾਮਲੇ ਵਿੱਚ ਫੈਸਲਾ ਦੇਣ ਲਈ ਕਿਹਾ।
ਸੀਐਮ ਕੇਜਰੀਵਾਲ ਨੂੰ ਇਸ ਸਾਲ 21 ਮਾਰਚ ਨੂੰ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕੀਤਾ ਸੀ