ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਸੋਮਵਾਰ ਨੂੰ ਹੋਈ ਪ੍ਰੀ-ਮਾਨਸੂਨ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ।ਇਸ ਦੇ ਬਾਵਜੂਦ ਅੱਜ ਮੰਗਲਵਾਰ ਨੂੰ ਪੰਜਾਬ ਦੇ 13 ਜ਼ਿਲਿਆਂ 'ਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਅਤੇ ਸੰਗਰੂਰ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਹ ਚੇਤਾਵਨੀ ਸਿਰਫ਼ ਅੱਜ ਲਈ ਹੈ।
ਪਟਿਆਲਾ ਅਤੇ ਮੋਹਾਲੀ ਖੇਤਰਾਂ ਵਿੱਚ ਸੋਮਵਾਰ ਸ਼ਾਮ ਨੂੰ ਪ੍ਰੀ ਮਾਨਸੂਨ ਪਹੁੰਚ ਗਿਆ। ਅਨੁਮਾਨ ਹੈ ਕਿ 26 ਤੋਂ 28 ਜੂਨ ਤੱਕ ਪ੍ਰੀ ਮਾਨਸੂਨ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਏਗਾ।
ਇਸ ਵਾਰ ਮਾਨਸੂਨ ਪੰਜਾਬ ਵਿੱਚ ਸਮੇਂ ‘ਤੇ ਦਸਤਕ ਦੇਵੇਗਾ। ਮਾਨਸੂਨ ਹਰਿਆਣਾ ਪਹੁੰਚਣ ਦੇ ਇੱਕ ਹਫ਼ਤੇ ਦੇ ਅੰਦਰ ਪੰਜਾਬ ਪਹੁੰਚ ਜਾਵੇਗਾ। ਮੌਸਮ ਵਿਭਾਗ ਨੇ ਕਿਹਾ ਹੈ ਕਿ ਇਸ ਵਾਰ ਬਾਰਿਸ਼ ਆਮ ਵਾਂਗ ਹੋਵੇਗੀ।