ਹੁਸ਼ਿਆਰਪੁਰ, 25 ਜੂਨ, ਦੇਸ਼ ਕਲਿਕ ਬਿਊਰੋ :
ਹੁਸ਼ਿਆਰਪੁਰ ਤੋਂ 4 ਵਾਰ ਲੋਕ ਸਭਾ ਮੈਂਬਰ ਰਹੇ ਕਮਲ ਚੌਧਰੀ (76) ਪੁੱਤਰ ਚੌਧਰੀ ਬਲਬੀਰ ਸਿੰਘ ਦਾ ਦਿੱਲੀ ਵਿਖੇ ਦਿਹਾਂਤ ਹੋ ਗਿਆ। ਵੱਖ ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਦਿੱਲੀ ਵਿਖੇ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਉਹ ਰੱਖਿਆ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਅਤੇ ਪਬਲਿਕ ਅੰਡਰਟੇਕਿੰਗਜ਼ ਬਾਰੇ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਸਨ। ਇਨ੍ਹਾਂ ਹੀ ਨਹੀਂ ਕਮਲ ਚੌਧਰੀ ਇੱਕ ਭਾਰਤੀ ਸਿਆਸਤਦਾਨ ਅਤੇ ਭਾਰਤੀ ਹਵਾਈ ਸੈਨਾ ਦੇ ਸਾਬਕਾ ਲੜਾਕੂ ਪਾਇਲਟ ਵੀ ਰਹਿ ਚੁੱਕੇ ਹਨ।