ਜਲੰਧਰ, 25 ਜੂਨ, ਦੇਸ਼ ਕਲਿਕ ਬਿਊਰੋ :
ਅੱਜ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਜਲੰਧਰ ਵਿਖੇ ਆਪਣੀ ਹੀ ਪਾਰਟੀ ਖਿਲਾਫ ਵੱਡੀ ਮੀਟਿੰਗ ਕੀਤੀ। ਮੀਟਿੰਗ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਦੂਜੇ ਪਾਸੇ ਚੰਡੀਗੜ੍ਹ ਵਿੱਚ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਉਕਤ ਆਗੂ ਗੈਰਹਾਜ਼ਰ ਪਾਏ ਗਏ।
ਚੰਡੀਗੜ੍ਹ ‘ਚ ਗੈਰ-ਹਾਜ਼ਰ ਪਾਏ ਗਏ ਆਗੂਆਂ ਨੇ ਜਲੰਧਰ ਵਿੱਚ ਵੱਖਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿਕੰਦਰ ਸਿੰਘ ਮਲੂਕਾ, ਸੁਰਜੀਤ ਐਸ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਸ ਗੱਲ 'ਤੇ ਗੰਭੀਰ ਚਰਚਾ ਹੋਈ ਕਿ ਅਕਾਲੀ ਦਲ ਇੰਨਾ ਕਮਜ਼ੋਰ ਕਿਉਂ ਹੋ ਗਿਆ ਹੈ। ਅੱਜ ਅਸੀਂ ਅਰਸ਼ ਤੋਂ ਫਰਸ਼ 'ਤੇ ਆ ਗਏ ਹਾਂ। ਅੱਜ ਪਾਰਟੀ ਨੂੰ ਇਸ ਦੀ ਪੁਰਾਣੀ ਨੀਂਹ 'ਤੇ ਲਿਆਉਣ ਲਈ ਬਦਲਾਅ ਜ਼ਰੂਰੀ ਹੈ।