ਨਵੀਂ ਦਿੱਲੀ, 26 ਜੂਨ, ਦੇਸ਼ ਕਲਿਕ ਬਿਊਰੋ :
ED ਤੋਂ ਬਾਅਦ ਹੁਣ CBI ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ। ਸੀਬੀਆਈ ਨੇ ਮੰਗਲਵਾਰ (25 ਜੂਨ) ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ।
ਸੀਬੀਆਈ ਨੂੰ ਕੇਜਰੀਵਾਲ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕਰਨ ਦੀ ਇਜਾਜ਼ਤ ਵੀ ਮਿਲ ਗਈ ਹੈ। ਕੇਜਰੀਵਾਲ ਨੂੰ ਅੱਜ ਯਾਨੀ 26 ਜੂਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੀਬੀਆਈ ਸੂਤਰਾਂ ਅਨੁਸਾਰ ਅਦਾਲਤ ਵਿੱਚ ਪੇਸ਼ੀ ਦੌਰਾਨ ਉਨ੍ਹਾਂ ਨੂੰ ਅਧਿਕਾਰਤ ਤੌਰ ’ਤੇ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਹੈ।
ਮੰਗਲਵਾਰ (25 ਜੂਨ) ਦੇਰ ਰਾਤ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੀਬੀਆਈ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਬਾਅਦ 'ਚ ਇਹ ਗੱਲ ਸਾਹਮਣੇ ਆਈ ਕਿ ਜਾਂਚ ਏਜੰਸੀ ਨੇ ਉਨ੍ਹਾਂ ਤੋਂ ਪੁੱਛਗਿੱਛ ਹੀ ਕੀਤੀ ਅਤੇ ਤਿਹਾੜ ਤੋਂ ਵਾਪਸ ਪਰਤ ਆਏ।