ਨਵੀਂ ਦਿੱਲੀ, 26 ਜੂਨ, ਦੇਸ਼ ਕਲਿਕ ਬਿਊਰੋ :
ਓਮ ਬਿਰਲਾ ਲੋਕ ਸਭਾ ਦੇ ਸਪੀਕਰ ਚੁਣੇ ਗਏ ਹਨ। ਪ੍ਰੋਟੈਮ ਸਪੀਕਰ ਭਰਤਰੀਹਰੀ ਮਹਿਤਾਬ ਨੇ ਉਨ੍ਹਾਂ ਨੂੰ ਆਵਾਜ਼ੀ ਵੋਟ ਰਾਹੀਂ ਜੇਤੂ ਐਲਾਨ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਪੀਕਰ ਨੂੰ ਕੁਰਸੀ ਤੱਕ ਛੱਡਣ ਪਹੁੰਚੇ।
ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਖੁਦ ਉਨ੍ਹਾਂ ਦੇ ਨਾਮ ਦਾ ਪ੍ਰਸਤਾਵ ਰੱਖਿਆ ਸੀ। ਪੀਐਮ ਨੇ ਕਿਹਾ ਕਿ ਓਮ ਬਿਰਲਾ ਦਾ ਤਜਰਬਾ ਦੇਸ਼ ਲਈ ਲਾਭਦਾਇਕ ਹੋਵੇਗਾ।
ਜਿਕਰਯੋਗ ਹੈ ਕਿ ਕਾਂਗਰਸ ਨੇ ਡਿਪਟੀ ਸਪੀਕਰ ਦੇ ਅਹੁਦੇ ਦੀ ਮੰਗ ਕੀਤੀ ਸੀ, ਜਦੋਂ ਜਵਾਬ ਨਹੀਂ ਮਿਲਿਆ ਤਾਂ ਵਿਰੋਧੀ ਧਿਰ ਨੇ ਸਪੀਕਰ ਲਈ ਆਪਣਾ ਉਮੀਦਵਾਰ ਖੜ੍ਹਾ ਕਰ ਦਿੱਤਾ।