ਅੰਮ੍ਰਿਤਸਰ, 26 ਜੂਨ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ 'ਚ ਬੁੱਧਵਾਰ ਤੜਕੇ ਕਰੀਬ 4.30 ਵਜੇ ਅੰਮ੍ਰਿਤਸਰ ਕੋਰਟ ਰੋਡ 'ਤੇ ਇਕ ਕਾਰੋਬਾਰੀ ਦੇ ਘਰੋਂ ਚਾਰ ਨਕਾਬਪੋਸ਼ਾਂ ਨੇ ਕਰੋੜਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਇੱਕ ਬੋਲੈਰੋ ਵਿੱਚ ਸਵਾਰ ਹੋ ਕੇ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ।
ਮੁਲਜ਼ਮ ਘਰੋਂ ਕਰੋੜਾਂ ਰੁਪਏ ਦੀ ਨਕਦੀ, ਕਰੀਬ ਤਿੰਨ ਕਿੱਲੋ ਸੋਨਾ ਅਤੇ ਇੱਕ ਮਹਿੰਗਾ ਹਥਿਆਰ ਲੈ ਕੇ ਫਰਾਰ ਹੋ ਗਏ। ਮੁਲਜ਼ਮ ਜਿਵੇਂ ਹੀ ਘਰ ਦੇ ਅੰਦਰ ਆਏ, ਪੂਰੇ ਪਰਿਵਾਰ ਨੂੰ ਬੰਧਕ ਬਣਾ ਲਿਆ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।