ਵਾਸਿੰਗਟਨ, 27 ਜੂਨ, ਦੇਸ਼ ਕਲਿਕ ਬਿਊਰੋ :
ਅਮਰੀਕਾ ਨੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਖਿਲਾਫ ਕਥਿਤ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਭਾਰਤ ਤੋਂ ਜਵਾਬਦੇਹੀ ਮੰਗੀ ਹੈ। ਅਮਰੀਕੀ ਸਰਕਾਰ ਦੇ ਉਪ ਵਿਦੇਸ਼ ਮੰਤਰੀ ਕਰਟ ਕੈਂਪਬੈਲ ਨੇ ਕਿਹਾ ਕਿ ਅਸੀਂ ਇਹ ਮੁੱਦਾ ਸਿੱਧਾ ਭਾਰਤ ਸਰਕਾਰ ਕੋਲ ਉਠਾਇਆ ਹੈ। ਨਾਲ ਹੀ ਜਾਂਚ ਕਮੇਟੀ ਦੀ ਰਿਪੋਰਟ ਵੀ ਮੰਗੀ ਹੈ। ਵਾਸ਼ਿੰਗਟਨ ਇਸ ਮਾਮਲੇ ਵਿਚ ਜਵਾਬ ਚਾਹੁੰਦਾ ਹੈ।
ਦਰਅਸਲ, ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਪੁਲਿਸ ਨੇ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ 30 ਜੂਨ 2023 ਨੂੰ ਗ੍ਰਿਫ਼ਤਾਰ ਕੀਤਾ ਸੀ। ਨਿਖਿਲ ਨੂੰ 14 ਜੂਨ 2024 ਨੂੰ ਅਮਰੀਕਾ ਹਵਾਲੇ ਕੀਤਾ ਗਿਆ ਸੀ। ਪਿਛਲੇ ਸਾਲ ਅਮਰੀਕਾ ਨੇ ਦੋਸ਼ ਲਾਇਆ ਸੀ ਕਿ ਨਿਊਯਾਰਕ 'ਚ ਪੰਨੂ 'ਤੇ ਜਾਨਲੇਵਾ ਹਮਲਾ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।