ਚੰਡੀਗੜ੍ਹ, 27 ਜੂਨ, ਦੇਸ਼ ਕਲਿਕ ਬਿਊਰੋ :
ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ।
ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਰਨਣਯੋਗ ਹੈ ਕਿ ਪੰਜਾਬ ਤੋਂ ‘ਆਪ’ ਦੇ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਚੋਣ ਲੜੀ ਸੀ ਅਤੇ ਸਿਮਰਨਜੀਤ ਸਿੰਘ ਮਾਨ ਨੂੰ ਹਰਾ ਕੇ ਜਿੱਤੇ ਸਨ।