ਲੁਧਿਆਣਾ, 27 ਜੂਨ, ਦੇਸ਼ ਕਲਿਕ ਬਿਊਰੋ :
ਲੁਧਿਆਣਾ 'ਚ ਇਕ ਨੌਜਵਾਨ ਨੂੰ ਕੁਝ ਲੋਕਾਂ ਨੇ ਚਲਦੀ ਟਰੇਨ 'ਚੋਂ ਹੇਠਾਂ ਸੁੱਟ ਦਿੱਤਾ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐਮਸੀਐਚ) ਦੇ ਆਈਸੀਯੂ ਵਿੱਚ ਦਾਖ਼ਲ ਹੈ। ਉਸ ਦੇ ਸਰੀਰ ਦੇ ਹੇਠਲੇ ਹਿੱਸੇ ਵਿੱਚ ਅਧਰੰਗ ਹੋ ਗਿਆ ਹੈ।
ਘਟਨਾ ਇੱਕ ਮਹੀਨਾ ਪਹਿਲਾਂ ਦੀ ਹੈ। ਨੌਜਵਾਨ ਦੇ ਬਿਆਨਾਂ ਦੇ ਆਧਾਰ 'ਤੇ ਹੁਣ ਸਰਕਾਰੀ ਰੇਲਵੇ ਪੁਲਿਸ (ਜੀ.ਆਰ.ਪੀ.) ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਪਹਿਲਾਂ ਅਣਫਿੱਟ ਹੋਣ ਕਾਰਨ ਇਹ ਨੌਜਵਾਨ ਬਿਆਨ ਦੇਣ ਦੀ ਸਥਿਤੀ ਵਿੱਚ ਨਹੀਂ ਸੀ।
ਜ਼ਖ਼ਮੀ ਦੀ ਪਛਾਣ ਤੁਸ਼ਾਰ ਠਾਕੁਰ (23) ਵਾਸੀ ਗ੍ਰੇਟਰ ਕੈਲਾਸ਼, ਜੰਮੂ ਵਜੋਂ ਹੋਈ ਹੈ। ਉਹ ਸਰਵਿਸ ਸਿਲੈਕਸ਼ਨ ਬੋਰਡ (SSB) ਦੀ ਇੰਟਰਵਿਊ ਲਈ ਜੰਮੂ ਤੋਂ ਅਹਿਮਦਾਬਾਦ ਜਾ ਰਿਹਾ ਸੀ। ਤੁਸ਼ਾਰ ਨੇ ਲੁਧਿਆਣਾ ਰੇਲਵੇ ਸਟੇਸ਼ਨ ਨੇੜੇ ਕੁਝ ਨੌਜਵਾਨਾਂ ਨੂੰ ਸਿਗਰਟ ਪੀਣ ਤੋਂ ਰੋਕਿਆ। ਇਸ ਤੋਂ ਬਾਅਦ ਉਸ ਦੀ ਉਕਤ ਨੌਜਵਾਨਾਂ ਨਾਲ ਬਹਿਸ ਹੋ ਗਈ।