ਕੋਲਕਾਤਾ, 29 ਜੂਨ, ਦੇਸ਼ ਕਲਿਕ ਬਿਊਰੋ :
ਦੇਸ਼ ਵਿੱਚ ਪਹਿਲੀ ਵਾਰ ਰਾਜਪਾਲ ਨੇ ਮੁੱਖ ਮੰਤਰੀ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਕੁਝ ਟੀਐਮਸੀ ਨੇਤਾਵਾਂ ਦੇ ਖਿਲਾਫ ਕਲਕੱਤਾ ਹਾਈ ਕੋਰਟ ਵਿੱਚ ਇਹ ਮਾਮਲਾ ਦਾਇਰ ਕੀਤਾ ਹੈ।
ਇੱਕ ਦਿਨ ਪਹਿਲਾਂ ਮਮਤਾ ਨੇ ਕਿਹਾ ਸੀ ਕਿ ਔਰਤਾਂ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਰਾਜ ਭਵਨ ਦੀਆਂ ਗਤੀਵਿਧੀਆਂ ਕਾਰਨ ਉੱਥੇ ਜਾਣ ਤੋਂ ਡਰਦੀਆਂ ਹਨ। ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਲੰਬੇ ਸਮੇਂ ਤੋਂ ਤਕਰਾਰ ਚੱਲ ਰਿਹਾ ਹੈ।
2 ਮਈ ਨੂੰ ਲੋਕ ਸਭਾ ਚੋਣਾਂ ਦੌਰਾਨ ਰਾਜ ਭਵਨ ਦੀ ਇਕ ਅਸਥਾਈ ਮਹਿਲਾ ਕਰਮਚਾਰੀ ਨੇ ਰਾਜਪਾਲ 'ਤੇ ਛੇੜਛਾੜ ਦਾ ਦੋਸ਼ ਲਗਾਇਆ ਸੀ। ਮਮਤਾ ਸਰਕਾਰ ਨੇ ਮਾਮਲੇ ਦੀ ਜਾਂਚ ਪੁਲਿਸ ਨੂੰ ਸੌਂਪ ਦਿੱਤੀ ਸੀ।
ਇਸ ਦੇ ਨਾਲ ਹੀ ਰਾਜਪਾਲ ਨੇ ਰਾਜ ਭਵਨ 'ਚ ਪੁਲਿਸ ਦੇ ਦਾਖ਼ਲੇ 'ਤੇ ਪਾਬੰਦੀ ਲਗਾ ਦਿੱਤੀ। ਰਾਜਪਾਲ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਘਟਨਾ ਰਾਜਨੀਤੀ ਤੋਂ ਪ੍ਰੇਰਿਤ ਸੀ। ਪੁਲਿਸ ਨੇ ਔਰਤ ਨੂੰ ਭੜਕਾਇਆ ਅਤੇ ਵੀਡੀਓ ਬਣਾਉਣ ਲਈ ਪ੍ਰੇਰਿਆ।06:47 AM