ਹੁਸ਼ਿਆਰਪੁਰ, 29 ਜੂਨ, ਦੇਸ਼ ਕਲਿਕ ਬਿਊਰੋ :
ਹੁਸ਼ਿਆਰਪੁਰ ਦੇ ਟਾਂਡਾ ਰੋਡ ਸਰਾਏ 'ਤੇ ਪੈਟਰੋਲ ਪੰਪ ਨੇੜੇ ਇਕ ਟਰੱਕ ਅਤੇ ਇਨੋਵਾ ਵਿਚਕਾਰ ਟੱਕਰ ਹੋ ਗਈ। ਹਾਦਸੇ 'ਚ ਬੱਚੀ ਸਮੇਤ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਇੱਕ ਔਰਤ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਕਾਰ ਜੰਮੂ-ਕਸ਼ਮੀਰ ਨੰਬਰ ਦੀ ਦੱਸੀ ਜਾ ਰਹੀ ਹੈ ਅਤੇ ਟਰੱਕ ਹਰਿਆਣਾ ਨੰਬਰ ਦਾ ਹੈ। ਮੌਕੇ 'ਤੇ ਪੁੱਜੀ ਪੁਲਸ ਅਤੇ ਐਂਬੂਲੈਂਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਟਾਂਡਾ ਦੇ ਸਿਵਲ ਹਸਪਤਾਲ ਭੇਜ ਦਿੱਤਾ।
ਦੂਜੇ ਪਾਸੇ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਾਦਸਾ ਕਿਵੇਂ ਹੋਇਆ ਅਤੇ ਕਿਸ ਦਾ ਕਸੂਰ ਹੈ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਾਰ 'ਚ ਬੈਠੇ ਲੋਕ ਕੌਣ ਸਨ। ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਔਰਤ ਗੰਭੀਰ ਜ਼ਖਮੀ ਹੈ ਅਤੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।10:19 AM