ਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :
ਭਾਰਤ ਨੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਭਾਰਤੀ ਟੀਮ ਨੇ ਫਾਈਨਲ 'ਚ ਦੱਖਣੀ ਅਫਰੀਕਾ ਦੀ ਟੀਮ ਨੂੰ 7 ਦੌੜਾਂ ਨਾਲ ਹਰਾਇਆ ਸੀ। ਇਕ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਦੱਖਣੀ ਅਫਰੀਕਾ ਦੀ ਟੀਮ 177 ਦੌੜਾਂ ਦੇ ਟੀਚੇ ਦਾ ਆਸਾਨੀ ਨਾਲ ਪਿੱਛਾ ਕਰ ਲਵੇਗੀ ਪਰ ਭਾਰਤੀ ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਦੇ ਹੱਥੋਂ ਜਿੱਤ ਖੋਹ ਲਈ।
ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਸਮੇਤ ਦੇਸ਼ ਭਰ ਵਿੱਚ ਜਸ਼ਨ ਮਨਾਏ ਜਾ ਰਹੇ ਹਨ। ਲੋਕ ਨੱਚ ਰਹੇ ਹਨ ਜਦੋਂ ਕਿ ਕੁਝ ਪਟਾਕੇ ਚਲਾ ਕੇ ਦੀਵਾਲੀ ਵਾਂਗੂ ਤਿਉਹਾਰ ਮਨਾ ਰਹੇ ਹਨ।