ਨਵੀਂ ਦਿੱਲੀ, 30 ਜੂਨ, ਦੇਸ਼ ਕਲਿਕ ਬਿਊਰੋ :
ਲੋਕ ਸਭਾ ਚੋਣਾਂ 'ਚ ਜਿੱਤ ਤੋਂ ਬਾਅਦ ਅੱਜ ਪਹਿਲੀ ਵਾਰ 'ਮਨ ਕੀ ਬਾਤ' ਪ੍ਰੋਗਰਾਮ ਦਾ 111ਵਾਂ ਐਪੀਸੋਡ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਸਰਕਾਰ ਦੇ ਏਜੰਡੇ 'ਤੇ ਚਰਚਾ ਕਰ ਸਕਦੇ ਹਨ।
ਭਾਜਪਾ ਆਗੂ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਮਨ ਕੀ ਬਾਤ ਪ੍ਰੋਗਰਾਮ ਸੁਣਨਗੇ। ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ, ਵਰਿੰਦਰ ਸਚਦੇਵਾ, ਬਾਂਸੂਰੀ ਸਵਰਾਜ ਕਰਨਾਟਕ ਦੇ ਆਡੀਟੋਰੀਅਮ ਵਿੱਚ ਪ੍ਰੋਗਰਾਮ ਨੂੰ ਸੁਣਨਗੇ।
ਇਸ ਤੋਂ ਪਹਿਲਾਂ ਇਹ ਪ੍ਰੋਗਰਾਮ ਫਰਵਰੀ ਵਿੱਚ ਹੋਇਆ ਸੀ। ਉਦੋਂ ਪੀਐਮ ਮੋਦੀ ਨੇ ਕਿਹਾ ਸੀ ਕਿ ਸਿਆਸੀ ਮਰਿਆਦਾ ਦੇ ਚੱਲਦਿਆਂ ਲੋਕ ਸਭਾ ਚੋਣਾਂ ਦੌਰਾਨ ‘ਮਨ ਕੀ ਬਾਤ’ ਤਿੰਨ ਮਹੀਨਿਆਂ ਤੱਕ ਪ੍ਰਸਾਰਿਤ ਨਹੀਂ ਕੀਤੀ ਜਾਵੇਗੀ। ਪੀਐਮ ਨੇ ਕਿਹਾ ਸੀ ਕਿ ਮਨ ਕੀ ਬਾਤ ਰੁਕ ਰਹੀ ਹੈ, ਦੇਸ਼ ਦੀਆਂ ਪ੍ਰਾਪਤੀਆਂ ਨਹੀਂ ਰੁਕ ਰਹੀਆਂ।