ਲੁਧਿਆਣਾ, 30 ਜੂਨ, ਦੇਸ਼ ਕਲਿਕ ਬਿਊਰੋ :
ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ ਐਤਵਾਰ ਸਵੇਰੇ 11 ਵਜੇ ਕਿਸਾਨ ਜਥੇਬੰਦੀਆਂ ਇਸ ਟੋਲ ਦੇ ਕੈਬਿਨਾਂ ਨੂੰ ਤਾਲੇ ਲਾਉਣਗੀਆਂ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਫ੍ਰੀ ਰੱਖਿਆ ਹੋਇਆ ਹੈ। 6 ਲੱਖ ਤੋਂ ਵੱਧ ਡਰਾਈਵਰ ਟੈਕਸ ਅਦਾ ਕੀਤੇ ਬਿਨਾਂ ਇਸ ਤੋਂ ਲੰਘ ਚੁੱਕੇ ਹਨ।
ਲੋਕਾਂ ਨੂੰ ਕਰੀਬ 16 ਕਰੋੜ ਰੁਪਏ ਦੀ ਬਚਤ ਹੋਈ ਹੈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਇਸ ਟੋਲ ਦੇ ਰੇਟ ਸਭ ਤੋਂ ਵੱਧ ਹਨ। ਇਸ ਧਰਨੇ ਵਿੱਚ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵੀ ਭਰਪੂਰ ਸਮਰਥਨ ਮਿਲਿਆ ਹੈ। ਕਈ ਟੈਕਸੀ ਡਰਾਈਵਰ ਵੀ ਪੂਰਾ ਸਹਿਯੋਗ ਦੇ ਰਹੇ ਹਨ।