Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਪੰਜਾਬ

More News

ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਸਹੁਰਾ ਤੇ IPS ਅਧਿਕਾਰੀ ਜਯੋਤੀ ਯਾਦਵ ਦੇ ਪਿਤਾ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ

Updated on Sunday, June 30, 2024 18:33 PM IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਵਲੋਂ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ

ਚੰਡੀਗੜ੍ਹ, 30 ਜੂਨ, ਦੇਸ਼ ਕਲਿੱਕ ਬਿਓਰੋ :

ਕੈਬਨਿਟ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੇ ਸਹੁਰਾ ਅਤੇ ਆਈ.ਪੀ.ਐਸ.ਅਧਿਕਾਰੀ ਜਯੋਤੀ ਯਾਦਵ ਦੇ ਪਿਤਾ ਸ੍ਰੀ ਰਾਕੇਸ਼ ਯਾਦਵ ਨੂੰ ਅੱਜ ਇਥੇ ਸੈਕਟਰ 11 ਦੇ ਗੁਰਦੁਆਰਾ ਸਾਹਿਬ ਵਿਚ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ।

ਸ੍ਰੀ ਰਾਕੇਸ਼ ਯਾਦਵ ਦਾ 17 ਜੂਨ 2024  ਨੂੰ  ਗੁਰੂਗ੍ਰਾਮ ਵਿਖੇ ਸੰਖੇਪ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ। ਅੰਤਿਮ ਅਰਦਾਸ ਮੌਕੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇਕਿਹਾ ਕਿ ਸ਼੍ਰੀ ਰਾਕੇਸ਼ ਯਾਦਵ ਜਿੱਥੇ ਸਮਾਜ ਸੇਵਾ ਲਈ ਹਮੇਸ਼ਾਂ ਤੱਤਪਰ ਰਹਿੰਦੇ ਸਨ, ਉਨ੍ਹਾਂ ਆਪਣੇ ਬੱਚਿਆਂ ਨੂੰ ਵੀ ਮਿਆਰੀ ਸਿੱਖਿਆ ਦੇ ਕੇ ਦੇਸ਼ ਦੀ ਸੇਵਾ ਕਰਨ ਦੇ ਯੋਗ ਬਣਾਇਆ।

      ਉਨ੍ਹਾਂ ਕਿਹਾ ਕਿ ਮਾਪਿਆਂ ਦਾ ਜ਼ਿੰਦਗੀ ਚ ਅਹਿਮ ਸਥਾਨ ਅਤੇ ਯੋਗਦਾਨ ਹੁੰਦਾ ਹੈ, ਸਾਨੂੰ ਸਾਰਿਆਂ ਨੂੰ ਆਪਣੇ ਮਾਂ-ਬਾਪ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਪਿਤਾ ਦੀ ਘਾਟ ਜ਼ਿੰਦਗੀ ਵਿੱਚ ਕਦੇ ਵੀ ਪੂਰੀ ਨਹੀਂ ਹੁੰਦੀ, ਉਨ੍ਹਾਂ ਕਿਹਾ ਕਿ ਸਾਨੂੰ ਪ੍ਰਮਾਤਮਾ ਦਾ ਇਹ ਭਾਣਾ ਮਿੱਠਾ ਕਰਕੇ ਮੰਨਣਾ ਪਵੇਗਾ।

     ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਦੀ ਪਵਿੱਤਰ ਬਾਣੀ ਸਾਨੂੰ ਕਿਰਤ ਕਰਨ, ਨਾਮ ਜਪਣ, ਵੰਡ ਛੱਕਣ ਦਾ ਉਪਦੇਸ਼ ਦਿੰਦੀ ਹੈ। ਇਸ ਤੋਂ ਵੀ ਅੱਗੇ ਦੁੱਖ ਵੇਲੇ ਵੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਓਟ ਆਸਰਾ ਲੈਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ ਦੇ ਤਿਆਗ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਜਿਹੀ ਅਦੁੱਤੀ ਮਿਸਾਲ ਕਿਧਰੇ ਵੀ ਨਹੀਂ ਮਿਲਦੀ ਪਰ ਉਨ੍ਹਾਂ ਵੀ ਇਸ ਤੇ ਅਕਾਲ ਪੁਰਖ ਦਾ ਓਟ ਆਸਰਾ ਲੈਂਦਿਆਂ ਪ੍ਰਮਾਤਮਾ ਦੀ ਰਜ਼ਾ ਦਾ ਸ਼ੁਕਰਾਨਾ ਹੀ ਕੀਤਾ ਸੀ। ਇਸ ਲਈ ਸਾਨੂੰ ਵੀ ਆਪਣੇ ਗੁਰੂ ਸਾਹਿਬਾਨ ਤੋਂ ਸਿਖਿਆ ਲੈਂਦਿਆਂ ਇਸ ਭਾਣੇ ਨੂੰ ਮੰਨ ਕੇ ਉਸ ਦੀ ਰਜ਼ਾ ਚ ਰਹਿਣਾ ਪਵੇਗਾ।
ਉਨ੍ਹਾਂ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਵੀ ਪਰਿਵਾਰ ਨਾਲ ਦੁਖ ਸਾਂਝਾ ਕੀਤਾ।

ਇਸ ਮੌਕੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜੱਥੇ ਵੱਲੋਂ ਰਸ ਭਿੰਨਾ ਅਤੇ ਵੈਰਾਗਮਈ ਕੀਰਤਨ ਸਮੂਹ ਸੰਗਤ ਨੂੰ ਸਰਵਣ ਕਰਵਾਇਆ ਗਿਆ।




ਅੱਜ ਅੰਤਿਮ ਅਰਦਾਸ ਮੌਕੇ ਹਾਜ਼ਰ ਸੰਗਤਾਂ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ, ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ, ਜਗਰੂਪ ਸਿੰਘ ਗਿੱਲ, ਕੁਲਵੰਤ ਸਿੰਘ ਪੰਡੋਰੀ, ਕੁਲਜੀਤ ਸਿੰਘ ਰੰਧਾਵਾ, ਦਲਬੀਰ ਸਿੰਘ ਟੋਂਗ, ਜਸਵੀਰ ਸਿੰਘ ਰਾਜ ਗਿੱਲ,ਅਮਿਤ ਰਤਨ ਕੋਟਫੱਤਾ, ਗੁਰਪ੍ਰੀਤ ਗੋਗੀ, ਡਾਕਟਰ ਰਵਜੋਤ ਸਿੰਘ, ਬਲਕਾਰ ਸਿੰਘ ਸਿੱਧੂ, ਡਾਕਟਰ ਨਛੱਤਰ ਪਾਲ, ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਪੰਜਾਬ ਪੁਲਿਸ ਗੋਰਵ ਯਾਦਵ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਜਸਪ੍ਰੀਤ ਤਲਵਾਰ ਆਈ.ਏ.ਐਸ, ਏ.ਡੀ.ਜੀ. ਐਸ.ਐਸ ਸ਼੍ਰੀਵਾਸਤਵਾ, ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ, ਮਲਵਿੰਦਰ ਸਿੰਘ ਜੱਗੀ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਕੁਮਾਰ ਰਾਹੁਲ ਆਈ.ਏ.ਐਸ., ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ, ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ, ਐਸ.ਐਸ.ਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾਕਟਰ ਸੰਦੀਪ ਗਰਗ, ਹਿਮਾਂਸ਼ੂ ਜੈਨ ਆਈ.ਏ.ਐਸ., ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਗੋਲਡੀ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਜ਼ਫ਼ਰ, ਅਮਰਜੀਤ ਸਿੰਘ ਸੰਦੋਆ ਸਾਬਕਾ ਵਿਧਾਇਕ, ਕਰਨ ਗਿਲਹੋਤਰਾ ਚੇਅਰਮੈਨ ਪੀ.ਐਚ.ਬੀ.ਐਂਡ ਕਾਮਰਸ ਪੰਜਾਬ,ਐਡਵੋਕੇਟ ਅਨਮੋਲ ਰਤਨ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ 

: ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ 

ਪੂਰਾ ਜਲੰਧਰ ਆਮ ਆਦਮੀ ਪਾਰਟੀ ਦੇ ਹੱਕ 'ਚ, 2022 ਦੀ ਤਰ੍ਹਾਂ ਅਸੀਂ ਇਸ ਵਾਰ ਵੀ ਵੱਡੇ ਫ਼ਰਕ ਨਾਲ ਜਿੱਤਾਂਗੇ : ਭਗਵੰਤ ਮਾਨ

: ਪੂਰਾ ਜਲੰਧਰ ਆਮ ਆਦਮੀ ਪਾਰਟੀ ਦੇ ਹੱਕ 'ਚ, 2022 ਦੀ ਤਰ੍ਹਾਂ ਅਸੀਂ ਇਸ ਵਾਰ ਵੀ ਵੱਡੇ ਫ਼ਰਕ ਨਾਲ ਜਿੱਤਾਂਗੇ : ਭਗਵੰਤ ਮਾਨ

ਮਾਨਸੂਨ ਦੇ ਬਾਵਜੂਦ ਪੰਜਾਬ ਵਿੱਚ ਘੱਟ ਪੈ ਰਿਹਾ ਮੀਂਹ, ਹੁੰਮਸ ਕਾਰਨ ਲੋਕ ਪ੍ਰੇਸ਼ਾਨ

: ਮਾਨਸੂਨ ਦੇ ਬਾਵਜੂਦ ਪੰਜਾਬ ਵਿੱਚ ਘੱਟ ਪੈ ਰਿਹਾ ਮੀਂਹ, ਹੁੰਮਸ ਕਾਰਨ ਲੋਕ ਪ੍ਰੇਸ਼ਾਨ

ਪੰਜਾਬ ਨਹੀਂ ਆ ਸਕੇਗਾ ਅੰਮ੍ਰਿਤਪਾਲ, ਸ਼ਰਤਾਂ ਨਾਲ ਮਿਲੀ ਪੈਰੋਲ, ਪੰਜਾਬ ਪੁਲਿਸ ਦੀ ਟੁਕੜੀ ਡਿਬਰੂਗੜ੍ਹ ਲਈ ਰਵਾਨਾ

: ਪੰਜਾਬ ਨਹੀਂ ਆ ਸਕੇਗਾ ਅੰਮ੍ਰਿਤਪਾਲ, ਸ਼ਰਤਾਂ ਨਾਲ ਮਿਲੀ ਪੈਰੋਲ, ਪੰਜਾਬ ਪੁਲਿਸ ਦੀ ਟੁਕੜੀ ਡਿਬਰੂਗੜ੍ਹ ਲਈ ਰਵਾਨਾ

T-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੇਸ਼ ਪਰਤੀ, ਹੋ ਰਿਹਾ ਸ਼ਾਨਦਾਰ ਸੁਆਗਤ

: T-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੇਸ਼ ਪਰਤੀ, ਹੋ ਰਿਹਾ ਸ਼ਾਨਦਾਰ ਸੁਆਗਤ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 04-77-2024

: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 04-77-2024

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ CISF ਜਵਾਨ ਦੀ ਦੂਰ-ਦੁਰਾਡੇ ਕੀਤੀ ਬਦਲੀ

: ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ CISF ਜਵਾਨ ਦੀ ਦੂਰ-ਦੁਰਾਡੇ ਕੀਤੀ ਬਦਲੀ

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ, NGT ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ

: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ, NGT ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ

ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕ ਸਕਦੇ ਨੇ ਸਹੁੰ

: ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕ ਸਕਦੇ ਨੇ ਸਹੁੰ

ਜਲੰਧਰ ‘ਚ ਦੋ ਹੋਰ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ

: ਜਲੰਧਰ ‘ਚ ਦੋ ਹੋਰ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ

X