ਨਵੀਂ ਦਿੱਲੀ, 1 ਜੁਲਾਈ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਦੀ ਪਟੀਸ਼ਨ 'ਤੇ ਅੱਜ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ। ਬਿਭਵ ਨੇ 'ਆਪ' ਸੰਸਦ ਸਵਾਤੀ ਮਾਲੀਵਾਲ 'ਤੇ ਮੁੱਖ ਮੰਤਰੀ ਨਿਵਾਸ 'ਤੇ ਹੋਏ ਹਮਲੇ ਦੇ ਮਾਮਲੇ 'ਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਸਵਰਨਕਾਂਤ ਸ਼ਰਮਾ ਨੇ 31 ਮਈ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਸ ਦੇ ਨਾਲ ਹੀ ਅਦਾਲਤ ਨੇ 14 ਜੂਨ ਨੂੰ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਅਮਿਤ ਸ਼ਰਮਾ ਦੀ ਛੁੱਟੀ ਵਾਲੇ ਬੈਂਚ ਨੇ ਪੁਲਿਸ ਤੋਂ ਮਾਮਲੇ ਦੀ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਮੰਗੀ ਸੀ।
ਬਿਭਵ 'ਤੇ 13 ਮਈ ਨੂੰ ਮੁੱਖ ਮੰਤਰੀ ਨਿਵਾਸ 'ਤੇ 'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ 'ਤੇ ਹਮਲਾ ਕਰਨ ਦਾ ਦੋਸ਼ ਹੈ। ਉਸ ਨੂੰ 18 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਦਾਲਤ ਨੇ ਬਿਭਵ ਨੂੰ 14 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਹੈ।