ਸੰਗਰੂਰ, 1 ਜੁਲਾਈ, ਦੇਸ਼ ਕਲਿਕ ਬਿਊਰੋ :
ਦੋ ਦਲਿਤ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਵੀਡੀਓ ਸਾਹਮਣੇ ਆਇਆ ਹੈ।ਕੁਟਮਾਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਆਗੂ ਮਨਜੀਤ ਸਿੰਘ ਘਰਾਚੋ ਨੂੰ ਯੂਨੀਅਨ ਆਗੂਆਂ ਨੇ ਸੰਗਰੂਰ ਪੁਲੀਸ ਹਵਾਲੇ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਉਹੀ ਮਨਜੀਤ ਸਿੰਘ ਹੈ, ਜਿਸ ਦੀ ਦਲਿਤ ਮਜ਼ਦੂਰਾਂ ਨੂੰ ਕੁੱਟਣ ਦੀ ਵੀਡੀਓ ਸਾਹਮਣੇ ਆਈ ਸੀ।
ਦੋਵੇਂ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹਨ ਅਤੇ ਉਨ੍ਹਾਂ ਦੇ ਕਈ ਫਰੈਕਚਰ ਹਨ। ਮਾਮਲਾ ਵਧਣ ਤੋਂ ਬਾਅਦ ਕਿਸਾਨ ਆਗੂਆਂ ਨੇ ਖੁਦ ਮਨਜੀਤ ਸਿੰਘ ਘਰਾਚੋ ਨੂੰ ਸੰਗਰੂਰ ਦੇ ਡੀਐਸਪੀ ਮਨੋਜ ਗੋਰਸੀ ਦੇ ਹਵਾਲੇ ਕਰ ਦਿੱਤਾ। ਬੀਕੇਯੂ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮਨਜੀਤ ਅਤੇ ਹੋਰਾਂ ਖ਼ਿਲਾਫ਼ ਦਰਜ ਐਫਆਈਆਰ ਵਿੱਚੋਂ ਐਸਸੀ/ਐਸਟੀ ਐਕਟ-1989 (ਸੋਧ 2022) ਦੀ ਧਾਰਾ 3 (ਆਈ) (ਐਕਸ) ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।