ਨਵੀਂ ਦਿੱਲੀ, 1 ਜੁਲਾਈ, ਦੇਸ਼ ਕਲਿਕ ਬਿਊਰੋ :
ਸ਼ਰਾਬ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਆਰਐਸ ਆਗੂ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਹਾਈਕੋਰਟ ਅੱਜ ਆਪਣਾ ਫੈਸਲਾ ਸੁਣਾ ਸਕਦਾ ਹੈ। ਕਵਿਤਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 15 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਸੀਬੀਆਈ ਨੇ ਉਸ ਨੂੰ 11 ਅਪ੍ਰੈਲ ਨੂੰ ਗ੍ਰਿਫਤਾਰ ਕਰ ਲਿਆ। ਕਵਿਤਾ ਫਿਲਹਾਲ ਤਿਹਾੜ 'ਚ ਬੰਦ ਹੈ।
ਹਾਈ ਕੋਰਟ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ 28 ਮਈ ਨੂੰ ਕਵਿਤਾ ਦੀਆਂ ਦੋ ਜ਼ਮਾਨਤ ਪਟੀਸ਼ਨਾਂ 'ਤੇ ਹੁਕਮ ਸੁਰੱਖਿਅਤ ਰੱਖ ਲਏ ਸਨ। ਕਵਿਤਾ ਨੇ ਹੇਠਲੀ ਅਦਾਲਤ ਦੇ 6 ਮਈ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ।