ਜਲੰਧਰ: 1 ਜੁਲਾਈ, ਦੇਸ਼ ਕਲਿੱਕ ਬਿਓਰੋ
ਜਲੰਧਰ 'ਚ ਜ਼ਿਮਨੀ ਚੋਣਾਂ ਦੌਰਾਨ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਆਪ 'ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਾਇਆ ਹੈ। ਜਿਮਨੀ ਚੋਣਾਂ ਵਿਚਾਲੇ ਭਾਜਪਾ ਲਈ ਇਹ ਇੱਕ ਵੱਡਾ ਝਟਕਾ ਹੈ ਕਿਉੰਕਿ ਲੋਕ ਸਭਾ ਚੋਣਾਂ ਵਿੱਚ ਵੀ ਭਾਜਪਾ ਨੂੰ ਪੰਜਾਬ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।