ਜਲੰਧਰ, 1 ਜੁਲਾਈ, ਦੇਸ਼ ਕਲਿਕ ਬਿਊਰੋ :
ਜਲੰਧਰ ਵਿੱਚ ਜ਼ਿਮਨੀ ਚੋਣ ਦੇ ਪ੍ਰਚਾਰ ਲਈ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਐਤਵਾਰ ਦੇਰ ਸ਼ਾਮ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਇਕ ਸਾਂਢ ਆਇਆ ਅਤੇ ਲੋਕਾਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਖੁਸ਼ਕਿਸਮਤੀ ਹੈ ਕਿ ਇਸ ਘਟਨਾ ਵਿਚ ਕੋਈ ਜ਼ਖਮੀ ਨਹੀਂ ਹੋਇਆ, ਸਾਰੇ ਸਮੇਂ ਸਿਰ ਸਾਈਡ 'ਤੇ ਹੋ ਗਏ।
ਰਾਜਾ ਵੜਿੰਗ ਨੇ ਵੀ ਸਮੇਂ ਸਿਰ ਸਾਂਢ ਨੂੰ ਆਉਂਦਿਆਂ ਦੇਖ ਲਿਆ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ 'ਚ ਰਾਜਾ ਵੜਿੰਗ ਆਪਣੀ ਜਾਨ ਬਚਾਉਣ ਲਈ ਪਾਸੇ ਹੁੰਦੇ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਸਾਂਢ ਉਥੋਂ ਚਲਾ ਗਿਆ ਅਤੇ ਰਾਜਾ ਵੜਿੰਗ ਨੂੰ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੇ ਉਥੋਂ ਬਾਹਰ ਕੱਢਿਆ।