ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :
ਲੁਧਿਆਣਾ 'ਚ ਜਲੰਧਰ-ਪਾਣੀਪਤ ਹਾਈਵੇ 'ਤੇ ਲਾਡੋਵਾਲ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਕਿ ਕਿਸਾਨਾਂ ਨੇ 4 ਟੋਲ ਬੰਦ ਕਰ ਦਿੱਤੇ ਹਨ। ਇਸ ਨਾਲ ਹਰ ਰੋਜ਼ 113 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਮੰਤਰੀ ਵੀ ਸ਼ਾਮਲ ਹੋ ਰਹੇ ਹਨ।
ਇਸ 'ਤੇ ਹਾਈਕੋਰਟ ਨੇ ਕਿਹਾ ਕਿ ਟਰੈਕਟਰ ਟਰਾਲੀ ਪਹਿਲਾਂ ਹੀ ਟੋਲ ਫਰੀ ਹੈ, ਫਿਰ ਇਸ ਨੂੰ ਕਿਉਂ ਬੰਦ ਕੀਤਾ ਗਿਆ। ਹਾਈਕੋਰਟ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ।