ਜਲੰਧਰ, 2 ਜੁਲਾਈ, ਦੇਸ਼ ਕਲਿਕ ਬਿਊਰੋ :
ਜਲੰਧਰ ਜ਼ਿਮਨੀ ਚੋਣ ਦੇ ਸਬੰਧ 'ਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੱਛਮੀ ਹਲਕੇ ਦੇ 3 ਵੱਖ-ਵੱਖ ਵਾਰਡਾਂ 'ਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਦਾ ਸਮਾਂ ਸ਼ਾਮ 4 ਵਜੇ ਦੇ ਕਰੀਬ ਤੈਅ ਕੀਤਾ ਗਿਆ ਹੈ। ਇਹ ਰੋਡ ਸ਼ੋਅ ਬਸਤੀ ਗੁੱਜਣ ਦੇ ਦਿਲਬਾਗ ਨਗਰ ਸਥਿਤ ਬਾਬਾ ਬਾਲਕ ਨਾਥ ਮੰਦਰ ਤੋਂ ਸ਼ੁਰੂ ਹੋਵੇਗਾ।
ਜਿਸ ਤੋਂ ਬਾਅਦ ਸੀਐਮ ਮਾਨ ਸ਼ਾਮ 5 ਵਜੇ ਗੁਰੂ ਸੰਤ ਨਗਰ ਵਿੱਚ ਦੂਜਾ ਰੋਡ ਸ਼ੋਅ ਕਰਨਗੇ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਸੋਮਵਾਰ ਨੂੰ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਸੀ। ਰੋਡ ਸ਼ੋਅ ਨੂੰ ਲੈ ਕੇ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ।