ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ।ਦਰਅਸਲ, ਪਰਿਵਾਰ ਦੀ ਵੱਲੋਂ ਡੀਸੀ ਅੰਮ੍ਰਿਤਸਰ ਨੂੰ ਪੈਰੋਲ ਲਈ ਅਰਜ਼ੀ ਭੇਜੀ ਗਈ ਸੀ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਅੰਮ੍ਰਿਤਸਰ ਵਿੱਚ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਲਈ ਪੈਰੋਲ ਲਈ ਅਰਜ਼ੀ ਅੰਮ੍ਰਿਤਸਰ ਦੇ ਡੀ.ਸੀ. ਨੂੰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਇਹ ਅਰਜ਼ੀ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਭੇਜੀ ਗਈ ਸੀ, ਜਿਸ ਨੇ ਇਸ 'ਤੇ ਕਾਰਵਾਈ ਕਰਦੇ ਹੋਏ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ।
ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਲੋਕ ਸਭਾ ਸਪੀਕਰ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਤੋਂ ਦਰਖਾਸਤ ਮਿਲਣ ਤੋਂ ਬਾਅਦ ਉਨ੍ਹਾਂ ਨੇ ਸਪੀਕਰ ਤੋਂ ਕੱਲ੍ਹ ਹੀ ਸਮਾਂ ਦੇਣ ਦੀ ਮੰਗ ਕੀਤੀ ਹੈ।