Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਪੰਜਾਬ

More News

ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਨਵੇਂ ਫੌਜਦਾਰੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ; ਕਾਪੀਆਂ ਸਾੜੀਆਂ

Updated on Tuesday, July 02, 2024 16:17 PM IST

ਐਲਾਨੀਆਂ ਐਮਰਜੈਂਸੀ ਲਗਾਉਣ ਵਾਲੇ ਅੰਗਰੇਜ਼ ਸਰਕਾਰ ਦੇ ਰੋਲਟ ਐਕਟ ਵਰਗੇ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ
 
ਦਲਜੀਤ ਕੌਰ 
 
ਸੰਗਰੂਰ, 2 ਜੁਲਾਈ, 2024: ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ਤੇ  ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਦਿੱਤੇ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਇਕੱਠੇ ਹੋ ਕੇ ਰੈਲੀ ਕੀਤੀ ਅਤੇ ਇਸ ਉਪਰੰਤ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਕੇਂਦਰ ਸਰਕਾਰ ਸੰਸਾਰ ਪ੍ਰਸਿੱਧ ਸ਼ਖ਼ਸੀਅਤਾਂ ਅਰੁੰਧਤੀ ਰਾਏ ਅਤੇ ਪ੍ਰੋ: ਸ਼ੇਖ ਸੌਕਤ ਹੁਸੈਨ ਉੱਪਰ 14 ਸਾਲ ਪਹਿਲਾਂ ਯੂ ਏ ਪੀ ਏ ਅਧੀਨ ਕੇਸ ਚਲਾਉਣ ਦੀ ਮਨਜ਼ੂਰੀ ਦੇਣ ਅਤੇ ਲਾਗੂ ਕੀਤੇ ਨਵੇਂ ਫੌਜਦਾਰੀ ਕਾਨੂੰਨਾਂ ਭਾਰਤੀ ਨਿਆਏ ਸੰਹਿਤਾ, ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ ਅਤੇ ਭਾਰਤੀ ਸਾਕਸ਼ੀਆ ਅਧਿਨਿਯਮ  ਦੇ ਵਿਰੋਧ ਵਿਚ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਮੰਗ ਪੱਤਰ ਦੇਕੇ ਅੰਰੁਧਤੀ ਰਾਏ ਅਤੇ ਪ੍ਰੋ ਸ਼ੇਖ ਸੌਕਤ ਹੁਸੈਨ ਦੇ ਖਿਲਾਫ ਕੇਸ ਨੂੰ ਵਾਪਸ ਲੈਣ ਅਤੇ ਇਹਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। 
 
ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਹਨਾਂ ਕਾਨੂੰਨਾਂ ਨੂੰ ਸਰਕਾਰ ਦਾ ਵਿਰੋਧ ਕਰਨ ਵਾਲੀਆਂ ਲੋਕ ਪੱਖੀ ਆਵਾਜ਼ਾਂ ਬੰਦ ਕਰਵਾਉਣ ਲਈ ਭਾਰਤ ਵਿੱਚ ਨੰਗਾ ਚਿੱਟਾ ਪੁਲਿਸ ਰਾਜ ਥੋਪਣ ਲਈ ਲਿਆਉਣ ਲਾਗੂ ਕਰਕੇ ਕੇਂਦਰ ਸਰਕਾਰ ਨੇ ਅਸਿੱਧੇ ਰੂਪ ਵਿੱਚ ਐਮਰਜੈਂਸੀ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਹਿਲੀ ਜੁਲਾਈ ਤੋਂ ਭਾਰਤੀ ਦੰਡ ਸੰਹਿਤਾ (ਆਈਪੀਸੀ), ਭਾਰਤੀ ਫ਼ੌਜਦਾਰੀ ਸੰਹਿਤਾ (ਸੀਆਰਪੀਸੀ) ਅਤੇ ਭਾਰਤੀ ਗਵਾਹੀ ਐਕਟ (ਆਈਈਏ) ਦੀ ਜਗ੍ਹਾ ਲੈ ਲੈਣਗੇ। ਉਹਨਾਂ ਕਿਹਾ ਕਿ ਬਹਾਨਾ ਤਾਂ ਇਹ ਬਣਾਇਆ ਗਿਆ ਹੈ ਕਿ ਇਹ ਨਵੀਂ ਕਾਨੂੰਨੀ ਵਿਵਸਥਾ ਅੰਗਰੇਜ਼ਾਂ ਦੇ ਜ਼ਮਾਨੇ ਦੇ ਕਾਨੂੰਨਾਂ ਦੀ ਵਿਰਾਸਤ ਨੂੰ ਖ਼ਤਮ ਕਰਨ ਲਈ ਹੈ ਪਰ ਇਨ੍ਹਾਂ ਦਾ 83% ਦੇ ਲੱਗਭੱਗ ਟੈਕਸਟ ਪੁਰਾਣੇ ਕਾਨੂੰਨਾਂ ਵਾਲਾ ਹੀ ਹੋਣ ਕਾਰਨ ਇਹ ਨਾ ਤਾਂ ਬਸਤੀਵਾਦੀ ਕਾਨੂੰਨਾਂ ਦੀ ਵਿਰਾਸਤ ਨੂੰ ਤਿਆਗਦੇ ਹਨ, ਸਗੋਂ ਇਹ ਸਿਰੇ ਦੇ ਗੈਰ ਜਮਹੂਰੀ  ਕਾਨੂੰਨ ਹਨ। ਇਹ ਕਾਨੂੰਨ ਅੰਗਰੇਜ਼ ਸਰਕਾਰ ਵੱਲੋਂ ਪਾਸ ਕੀਤੇ ਰੋਲਟ ਐਕਟ ਵਾਂਗੂੰ ਸਟੇਟ ਦੇ ਹੱਥ ’ਚ ਹੋਰ ਤਾਨਾਸ਼ਾਹ ਤਾਕਤਾਂ ਦੇ ਕੇ ਇਸ ਨੂੰ ਪੁਲਿਸ ਸਟੇਟ ’ਚ ਬਦਲਣ, ਕਾਨੂੰਨੀ ਢਾਂਚੇ ਨੂੰ ਹੋਰ ਜਾਬਰ ਬਣਾਉਣ ਅਤੇ ਪਹਿਲਾਂ ਹੀ ਦਰੜੇ ਤੇ ਹਾਸ਼ੀਏ ’ਤੇ ਧੱਕੇ ਲੋਕਾਂ ਨੂੰ ਅਧਿਕਾਰ ਵਿਹੂਣੀ ਬੇਵੱਸ ਪਰਜਾ ’ਚ ਬਦਲਣ ਲਈ ਘੜੇ ਗਏ ਹਨ। ਇਹਨਾਂ ਕਾਨੂੰਨਾਂ ਰਾਹੀਂ ਜਮਹੂਰੀ ਹੱਕਾਂ ਦਾ ਗਲਾ ਘੁੱਟਣ ਅਤੇ ਸਰਕਾਰ ਦੇ ਹੱਕੀ,  ਵਾਜਬ ਤੇ ਜਮਹੂਰੀ ਵਿਰੋਧ ਨੂੰ ਅਪਰਾਧ ਦਾ ਦਰਜਾ ਦੇਣ ਦੀ ਵਿਵਸਥਾ ਕੀਤੀ ਗਈ ਹੈ। ਦਹਿਸ਼ਤਵਾਦ ਦੀ ਪਰਿਭਾਸ਼ਾ ਸਮੇਤ ਕਾਲੇ ਕਾਨੂੰਨ ਯੂ ਏ ਪੀ ਏ ਦੇ ਹਿੱਸਿਆਂ ਨੂੰ ਨਵੇਂ ਕਾਨੂੰਨਾਂ ਵਿਚ ਘੁਸੇੜਨਾ, ਹਕੂਮਤ ਨੂੰ ਕਿਸੇ ਨੂੰ ਵੀ ਦਹਿਸ਼ਤਗਰਦ ਅਤੇ ਰਾਸ਼ਟਰ-ਵਿਰੋਧੀ ਕਰਾਰ ਦੇ ਕੇ ਨਜ਼ਰਬੰਦ ਕਰਨ, ਗਿ੍ਰਫ਼ਤਾਰ ਕਰਨ, ਮੁਕੱਦਮਾ ਚਲਾ ਕੇ ਮਨਮਾਨੀ ਸਜ਼ਾ ਦੇਣ ਦੇ ਬੇਲਗਾਮ ਅਧਿਕਾਰ ਦੇਣਾ, ਹਿਰਾਸਤ ਦਾ ਸਮਾਂ ਵਧਾਉਣਾ, ਜਿਨਸੀ ਹਿੰਸਾ ਰੋਕਣ ਦੇ ਬਹਾਨੇ ਮੌਤ ਦੀ ਸਜ਼ਾ ਦਾ ਦਾਇਰਾ ਵਧਾਉਣਾ, ਐਮਰਜੈਂਸੀ ਹਾਲਾਤਾਂ ਦੇ ਨਾਂ ਹੇਠ ਵਿਸ਼ੇਸ਼ ਤਾਕਤਾਂ ਨੂੰ ਆਮ ਬਣਾਉਣਾ, ਬਿਨਾਂ ਜਨਤਕ ਬਹਿਸ ਕਰਾਏ ਪਾਰਲੀਮੈਂਟ ਵਿੱਚ ਬਹੁਗਿਣਤੀ ਦੇ ਜ਼ੋਰ ਇਹ ਕਾਨੂੰਨ ਪਾਸ ਕਰਨਾ ਦਰਸਾਉਦਾ ਹੈ ਕਿ ਮੋਦੀ ਸਰਕਾਰ ਦੇ ਮਨਸ਼ੇ ਇਨ੍ਹਾਂ ਕਾਨੂੰਨਾਂ ਨੂੰ ਜ਼ਰੀਆ ਬਣਾ ਕੇ ਵੱਧ ਤੋਂ ਵੱਧ ਤਾਨਾਸ਼ਾਹ ਤਾਕਤਾਂ ਹਥਿਆਉਣ ਅਤੇ ਹਕੂਮਤ ਵਿਰੋਧੀ ਆਵਾਜ਼ਾਂ ਨੂੰ ਕੁਚਲਣ ਦੇ ਹਨ। ਆਗੂਆਂ ਨੇ ਕਿ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਵਿਆਪੀ ਜਨਤਕ ਲਹਿਰ ਖੜ੍ਹੀ ਕਰਨ ਦੀ ਚਿਤਾਵਨੀ ਵੀ ਦਿੱਤੀ। 
 
 
ਇਸ ਰੈਲੀ ਨੂੰ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਆਗੂ ਸਵਰਨਜੀਤ ਸਿੰਘ, ਮਾਸਟਰ ਕੁਲਦੀਪ ਸਿੰਘ, ਤਰਕਸ਼ੀਲ ਸੁਸਾਇਟੀ ਦੇ ਜ਼ੋਨਲ ਮੁਖੀ ਮਾਸਟਰ ਪਰਮ ਵੇਦ, ਆਲ ਇੰਡੀਆ ਕਿਸਾਨ ਫਰੰਟ ਦੇ ਆਗੂ ਮੰਗਤ ਰਾਮ ਲੌਂਗੋਵਾਲ, ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਦੇ ਆਗੂ ਮਹਿੰਦਰ ਸਿੰਘ ਭੱਠਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਹਥਨ, ਪੰਜਾਬ ਰੈਡੀਕਲ ਯੂਨੀਅਨ ਦੇ ਆਗੂ ਰਸਪਿੰਦਰ ਜਿੰਮੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੋਬਿੰਦਰ ਸਿੰਘ ਮੰਗਵਾਲ, ਪੀ ਐਸ ਈ ਬੀ ਇੰਪਲਾਈਜ ਫੈਡਰੇਸ਼ਨ ਏਟਕ ਦੇ ਆਗੂ ਜੀਵਨ ਸਿੰਘ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਆਗੂ ਜੱਗਾ ਸਿੰਘ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਹਰਜੀਤ ਸਿੰਘ ਬਾਲੀਆਂ, ਏਟਕ ਪੰਜਾਬ ਦੇ ਆਗੂ ਸੁਖਦੇਵ ਸ਼ਰਮਾ ਤੇ ਮੁਹੰਮਦ ਖ਼ਲੀਲ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜੁਝਾਰ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਆਗੂ  ਹਰਦੇਵ ਸਿੰਘ ਬਖ਼ਸ਼ੀਵਾਲਾ, ਪੀ ਐੱਸ ਐੱਸ ਐੱਫ਼ ਦੇ ਆਗੂ ਸੀਤਾਰਾਮ ਸ਼ਰਮਾ  ਆਦਿ ਨੇ ਸੰਬੋਧਨ ਕੀਤਾ।

ਵੀਡੀਓ

ਹੋਰ
Have something to say? Post your comment
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ 

: ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ 

ਪੂਰਾ ਜਲੰਧਰ ਆਮ ਆਦਮੀ ਪਾਰਟੀ ਦੇ ਹੱਕ 'ਚ, 2022 ਦੀ ਤਰ੍ਹਾਂ ਅਸੀਂ ਇਸ ਵਾਰ ਵੀ ਵੱਡੇ ਫ਼ਰਕ ਨਾਲ ਜਿੱਤਾਂਗੇ : ਭਗਵੰਤ ਮਾਨ

: ਪੂਰਾ ਜਲੰਧਰ ਆਮ ਆਦਮੀ ਪਾਰਟੀ ਦੇ ਹੱਕ 'ਚ, 2022 ਦੀ ਤਰ੍ਹਾਂ ਅਸੀਂ ਇਸ ਵਾਰ ਵੀ ਵੱਡੇ ਫ਼ਰਕ ਨਾਲ ਜਿੱਤਾਂਗੇ : ਭਗਵੰਤ ਮਾਨ

ਮਾਨਸੂਨ ਦੇ ਬਾਵਜੂਦ ਪੰਜਾਬ ਵਿੱਚ ਘੱਟ ਪੈ ਰਿਹਾ ਮੀਂਹ, ਹੁੰਮਸ ਕਾਰਨ ਲੋਕ ਪ੍ਰੇਸ਼ਾਨ

: ਮਾਨਸੂਨ ਦੇ ਬਾਵਜੂਦ ਪੰਜਾਬ ਵਿੱਚ ਘੱਟ ਪੈ ਰਿਹਾ ਮੀਂਹ, ਹੁੰਮਸ ਕਾਰਨ ਲੋਕ ਪ੍ਰੇਸ਼ਾਨ

ਪੰਜਾਬ ਨਹੀਂ ਆ ਸਕੇਗਾ ਅੰਮ੍ਰਿਤਪਾਲ, ਸ਼ਰਤਾਂ ਨਾਲ ਮਿਲੀ ਪੈਰੋਲ, ਪੰਜਾਬ ਪੁਲਿਸ ਦੀ ਟੁਕੜੀ ਡਿਬਰੂਗੜ੍ਹ ਲਈ ਰਵਾਨਾ

: ਪੰਜਾਬ ਨਹੀਂ ਆ ਸਕੇਗਾ ਅੰਮ੍ਰਿਤਪਾਲ, ਸ਼ਰਤਾਂ ਨਾਲ ਮਿਲੀ ਪੈਰੋਲ, ਪੰਜਾਬ ਪੁਲਿਸ ਦੀ ਟੁਕੜੀ ਡਿਬਰੂਗੜ੍ਹ ਲਈ ਰਵਾਨਾ

T-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੇਸ਼ ਪਰਤੀ, ਹੋ ਰਿਹਾ ਸ਼ਾਨਦਾਰ ਸੁਆਗਤ

: T-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੇਸ਼ ਪਰਤੀ, ਹੋ ਰਿਹਾ ਸ਼ਾਨਦਾਰ ਸੁਆਗਤ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 04-77-2024

: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 04-77-2024

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ CISF ਜਵਾਨ ਦੀ ਦੂਰ-ਦੁਰਾਡੇ ਕੀਤੀ ਬਦਲੀ

: ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ CISF ਜਵਾਨ ਦੀ ਦੂਰ-ਦੁਰਾਡੇ ਕੀਤੀ ਬਦਲੀ

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ, NGT ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ

: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ, NGT ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ

ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕ ਸਕਦੇ ਨੇ ਸਹੁੰ

: ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕ ਸਕਦੇ ਨੇ ਸਹੁੰ

ਜਲੰਧਰ ‘ਚ ਦੋ ਹੋਰ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ

: ਜਲੰਧਰ ‘ਚ ਦੋ ਹੋਰ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ

X