ਫਾਜ਼ਿਲਕਾ 2 ਜੁਲਾਈ 2024, ਦੇਸ਼ ਕਲਿੱਕ ਬਿਓਰੋ
ਐਮਰਜੈਂਸੀ ਮੈਡੀਕਲ ਸੇਵਾਵਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਵਲ ਸਰਜਨ ਫਾਜ਼ਿਲਕਾਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ 24 ਘੰਟੇ ਮੈਡੀਕਲ ਸੇਵਾਵਾਂ ਲਈ ਮੈਡੀਕਲ ਅਫਸਰ ਦੇ ਆਰਡਰ ਕੀਤੇ ਗਏ ਹਨ ਤਾਂਕਿ ਲੋਕਾਂ ਨੂੰ ਐਮਰਜੈਂਸੀ ਹਾਲਤ ਵਿੱਚ ਵਧੀਆ ਸਿਹਤ ਸਹੂਲਤਾਵਾਂ ਮਿਲ ਸਕਣ।
ਇਸ ਸੰਬਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਿਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਵਿੱਚ ਐਮਰਜੈਂਸੀ ਮੈਡੀਕਲ ਸੇਵਾਵਾ ਨੂੰ ਰੈਗੂਲਰ ਚਲਾਉਣ ਲਈ ਮੈਡੀਕਲ ਅਫਸਰ ਅਤੇ ਹੋਰ ਸਟਾਫ ਦੀ ਜ਼ਰੂਰਤ ਹੈ ਜਿਸ ਲਈ ਫੀਲਡ ਵਿਚੋਂ ਡਾਕਟਰ ਲਗਾਏ ਗਏ ਹਨ। ਫ਼ਾਜ਼ਿਲਕਾ ਸਿਵਲ ਹਸਪਤਾਲ ਵਿਚ ਡਾ. ਲਵਪ੍ਰੀਤ, ਪਵਨਪ੍ਰੀਤ, ਮੋਨਿਕਾ ਅਤੇ ਸਵਪਨਿਲ ਸਿਡਾਨਾ ਅਤੇ ਅਬੋਹਰ ਵਿਖੇ ਰੋਮਿਲ ਕੁਮਾਰ, ਦੁਸ਼ਯੰਤ ਯਾਦਵ ਦੇ ਨਾਲ ਜਲਾਲਾਬਾਦ ਵਿਖੇ ਡਾਕਟਰ ਸੈਕਸ਼ਮ ਕੰਬੋਜ, ਰਮਨਦੀਪ ਕੌਰ, ਜਸਕਿਰਨ ਕੌਰ ਦੀ ਡਿਊਟੀ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਸਾਰੇ ਸੀਨੀਅਰ ਮੈਡੀਕਲ ਅਫਸਰ ਨੂੰ ਹਦਾਇਤ ਕੀਤੀ ਹੋਈ ਹੈ ਲੋਕਾਂ ਨੁੰ ਸਿਹਤ ਸਹੂਲਤਾਂ ਦੇਣ ਵਿਚ ਲਾਪ੍ਰਵਾਹੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ। ਅਬੋਹਰ ਅਤੇ ਫ਼ਾਜ਼ਿਲਕਾ ਹਸਪਤਾਲਾਂ ਵਿੱਚ ਮਾਹਿਰ ਡਾਕਟਰ ਦੇ ਹੁਕਮ ਜਾਰੀ ਕੀਤੇ ਗਏ ਹਨ, ਹਫਤੇ ਦੇ 3 ਦਿਨ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਜਨਾਨਾ ਰੋਗਾਂ ਦੇ ਮਾਹਿਰ ਡਾਕਟਰ ਸ਼ਿਵਾਂਗੀ ਅਬੋਹਰ ਸਿਵਿਲ ਹਸਪਤਾਲ ਵਿਖੇ ਆਪਣੀ ਸੇਵਾਵਾਂ ਦੇਣਗੇ। ਉਹਨਾਂ ਦੱਸਿਆ ਕਿ ਇਸ ਤੋ ਇਲਾਵਾ ਸਰਕਾਰ ਵਲੋ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਵਿਖੇ ਜਲਦੀ ਹੀ ਮੈਡੀਕਲ ਅਫਸਰਾਂ ਦੀ ਭਰਤੀ ਕੀਤੀ ਜਾਵੇਗੀ। ਫ਼ਾਜ਼ਿਲਕਾ ਜ਼ਿਲ੍ਹੇ ਵਿਚ 7 ਆਮ ਆਦਮੀ ਕਲੀਨਿਕ ਲਈ ਭਰਤੀ ਪ੍ਰਕਿਰਿਆ ਪੂਰੀ ਹੁੰਦੇ ਹੀ ਨਿਯੁਕਤੀ ਪੱਤਰ ਯੋਗ ਉਮੀਦਵਾਰਾਂ ਨੂੰ ਦਿਤੇ ਜਾਣਗੇ ਜਿਸ ਨਾਲ ਵਿਭਾਗ ਵਲੋ ਲੋਕਾਂ ਨੂੰ ਘਰ ਦੇ ਨਜ਼ਦੀਕ ਦੀ ਸਿਹਤ ਸਹੁਲਤਾਂ ਮਿਲਣ ਵਿਚ ਆਸਾਨੀ ਹੋਵੇਗੀ। ਇਸ ਮੌਕੇ ਡਾ. ਕਵਿਤਾ ਸਿੰਘ ਵੀ ਹਾਜ਼ਰ ਸਨ।