ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :
ਮਾਨਸੂਨ ਪੰਜਾਬ ਪਹੁੰਚ ਗਿਆ ਹੈ ਪਰ ਹੁਣ ਤੱਕ ਉਮੀਦ ਮੁਤਾਬਕ ਮੀਂਹ ਨਹੀਂ ਪੈ ਰਿਹਾ। ਇਸ ਕਾਰਨ ਗਰਮੀ ਅਤੇ ਹੁੰਮਸ ਹੈ। 24 ਘੰਟਿਆਂ 'ਚ ਕਈ ਜ਼ਿਲਿਆਂ 'ਚ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਮੁਹਾਲੀ ਵਿੱਚ 17.5 ਮਿਲੀਮੀਟਰ ਅਤੇ ਰੂਪਨਗਰ ਵਿੱਚ 5.5 ਮਿਲੀਮੀਟਰ ਮੀਂਹ ਸ਼ਾਮਲ ਹੈ।ਪਟਿਆਲ਼ਾ ਤੇ ਫਤਹਿਗੜ੍ਹ ਸਾਹਿਬ ‘ਚ ਵੀ ਮੀਂਹ ਪੈ ਰਿਹਾ ਹੈ।
ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਅਤੇ 4 ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਫ਼ਿਰੋਜ਼ਪੁਰ 24 ਘੰਟਿਆਂ 'ਚ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ 'ਚ ਭਾਰੀ ਮੀਂਹ ਦਾ ਸੰਤਰੀ ਅਲਰਟ ਹੈ।