ਸ਼੍ਰੀਨਗਰ, 3 ਜੁਲਾਈ, ਦੇਸ਼ ਕਲਿਕ ਬਿਊਰੋ :
ਪੁਲਿਸ ਨੇ ਆਰਮੀ 46 ਆਰਆਰ ਨਾਲ ਮਿਲ ਕੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਈਕੋ ਪਾਰਕ ਕਰਾਸਿੰਗ 'ਤੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਇੱਕ ਅੱਤਵਾਦੀ ਸਹਿਯੋਗੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਾਕਿਰ ਅਹਿਮਦ ਲੋਨ ਵਜੋਂ ਹੋਈ ਹੈ। ਉਸ ਕੋਲੋਂ ਇਕ ਪਿਸਤੌਲ, ਇਕ ਮੈਗਜ਼ੀਨ, ਅੱਠ ਪਿਸਤੌਲ ਦੇ ਰੌਂਦ ਅਤੇ ਤਿੰਨ ਹੈਂਡ ਗ੍ਰੇਨੇਡ ਬਰਾਮਦ ਹੋਏ ਹਨ।ਮੁਲਜ਼ਮ ਨੇ ਕਿਹਾ ਹੈ ਕਿ ਉਹ ਪਾਕਿਸਤਾਨ ਸਥਿਤ ਅੱਤਵਾਦੀ ਹੈਂਡਲਰ ਦੇ ਸੰਪਰਕ 'ਚ ਸੀ ਅਤੇ ਬਾਰਾਮੂਲਾ ਸ਼ਹਿਰ 'ਚ ਅੱਤਵਾਦੀ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ।